Delhi News

ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਕਾਰ ‘ਚ ਧ.ਮਾ.ਕਾ, ਮੌਕੇ ‘ਤੇ ਪੁੱਜੀ ਪੁਲਿਸ

ਦਿੱਲੀ, 10 ਨਵੰਬਰ 2025: Delhi News: ਸੋਮਵਾਰ ਸ਼ਾਮ ਨੂੰ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਇੱਕ ਧਮਾਕਾ ਹੋਇਆ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਮੈਟਰੋ ਸਟੇਸ਼ਨ ਦੇ ਨੇੜੇ ਇੱਕ ਕਾਰ ‘ਚ ਧ.ਮਾ.ਕਾ ਹੋਇਆ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਦਿੱਲੀ ਪੁਲਿਸ ਦੀਆਂ ਟੀਮਾਂ ਅਤੇ ਫਾਇਰ ਵਿਭਾਗ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।

ਇਸ ਘਟਨਾ ਦੇ ਵੀਡੀਓ ਸਾਹਮਣੇ ਆਏ ਹਨ, ਜਿਸ ‘ਚ ਕਈਂ ਲਾਸ਼ਾਂ ਸੜਕ ‘ਤੇ ਪਈਆਂ ਹਨ | ਇਸਦੇ ਨਾਲ ਹੀ ਕੁਝ ਜ਼ਖਮੀਆਂ ਨੂੰ ਲਿਜਾਇਆ ਜਾ ਰਿਹਾ ਹੈ | ਧਮਾਕਾ ਇਨ੍ਹਾਂ ਭਿਆਨਕ ਸੀ ਕਿ ਕਈਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ|

ਜਿਕਰਯੋਗ ਹੈ ਕਿ ਲਾਲ ਕਿਲ੍ਹਾ ਖੇਤਰ ਦਿੱਲੀ ਦੇ ਸਭ ਤੋਂ ਵਿਅਸਤ ਅਤੇ ਸਭ ਤੋਂ ਸੰਘਣੀ ਆਬਾਦੀ ਵਾਲੇ ਖੇਤਰਾਂ ‘ਚੋਂ ਇੱਕ ਹੈ। ਦਿੱਲੀ ਫਾਇਰ ਵਿਭਾਗ ਦੇ ਮੁਤਾਬਕ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਖੜ੍ਹੀ ਇੱਕ ਕਾਰ ‘ਚ ਧਮਾਕੇ ਦੀ ਖ਼ਬਰ ਮਿਲੀ ਹੈ, ਜਿਸ ਤੋਂ ਬਾਅਦ ਨੇੜੇ ਖੜ੍ਹੀਆਂ ਤਿੰਨ ਤੋਂ ਚਾਰ ਗੱਡੀਆਂ ਨੂੰ ਵੀ ਅੱਗ ਲੱਗ ਗਈ ਅਤੇ ਉਹ ਨੁਕਸਾਨੀਆਂ ਗਈਆਂ।

Read More: ਜੰਮੂ-ਕਸ਼ਮੀਰ ਪੁਲਿਸ ਵੱਲੋਂ 2,900 ਕਿਲੋਗ੍ਰਾਮ ਵਿ.ਸ.ਫੋ.ਟ.ਕ ਸਮੱਗਰੀ ਜ਼ਬਤ, ਦੋ ਡਾਕਟਰ ਸਣੇ 7 ਗ੍ਰਿਫਤਾਰ

Scroll to Top