ਚੰਡੀਗੜ੍ਹ, 15 ਅਗਸਤ 2024: ਪੈਰਿਸ ਓਲੰਪਿਕ 2024 ਤੋਂ ਬਾਅਦ ਭਾਰਤੀ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (CAS) ਨੇ ਭਾਰਤ ਦੀ ਸਟਾਰ ਭਲਵਾਨ ਵਿਨੇਸ਼ ਫੋਗਾਟ (Vinesh Phogat) ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਹੁਣ ਵਿਨੇਸ਼ ਨੂੰ ਚਾਂਦੀ ਦਾ ਤਮਗਾ ਨਹੀਂ ਮਿਲੇਗਾ। ਜਿਕਰਯੋਗ ਹੈ ਕਿ ਵਿਨੇਸ਼ ਫੋਗਾਟ ਨੂੰ 100 ਗ੍ਰਾਮ ਜ਼ਿਆਦਾ ਵਜ਼ਨ ਕਾਰਨ ਗੋਲਡ ਮੈਚ ਤੋਂ ਠੀਕ ਪਹਿਲਾਂ ਅਯੋਗ ਕਰਾਰ ਦਿੱਤਾ ਗਿਆ ਸੀ। ਵਿਨੇਸ਼ ਨੇ ਇਸ ‘ਤੇ CAS ‘ਚ ਅਪੀਲ ਦਾਇਰ ਕੀਤੀ ਸੀ। ਹੁਣ ਇਸ ਮਾਮਲੇ ਦਾ ਫੈਸਲਾ ਆਇਆ ਹੈ। ਸੀਏਐਸ ਨੇ ਵਿਨੇਸ਼ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ।
ਅਗਸਤ 5, 2025 2:38 ਪੂਃ ਦੁਃ