Zira

ਜ਼ੀਰਾ ਵਿਖੇ ਹਿੰ.ਸ.ਕ ਝੜੱਪ ਮਾਮਲੇ ‘ਚ 750 ਅਣਪਛਾਤੇ ਵਿਅਕਤੀਆਂ ਖ਼ਿਲਾਫ ਕੇਸ ਦਰਜ

ਫ਼ਿਰੋਜ਼ਪੁਰ, 02 ਅਕਤੂਬਰ 2024: ਬੀਤੇ ਦਿਨ ਫ਼ਿਰੋਜ਼ਪੁਰ ਦੇ ਜ਼ੀਰਾ (Zira) ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ‘ਚ ਵਿਚਾਲੇ ਹਿੰਸਕ ਝੜੱਪ (Zira violent clash case) ਹੋ ਗਈ | ਪੁਲਿਸ ਨੇ ਇਸ ਹਿੰਸਕ ਘਟਨਾ ਮਾਮਲੇ ‘ਚ ਥਾਣਾ ਸਿਟੀ ਜ਼ੀਰਾ ‘ਚ 750 ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ।
ਪੁਲਿਸ ਵੱਲੋਂ ਅੱਜ ਘਟਨਾ ਵਾਲੀ ਥਾਂ ‘ਤੇ ਬਣੇ ਵੀਡੀਓ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਨਾਂ ਦੱਸੇ ਜਾਣਗੇ। ਪੁਲਿਸ ਨੇ ਮੁਕੱਦਮਾ ਨੰਬਰ-66 ਅਧੀਨ 109, 190, 191,194 ਬੀਐਨਐਸ, 25 27 ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਹੈ।

ਦਰਅਸਲ, ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਬੀਤੇ ਦਿਨ ਹਿੰਸਕ ਝੜੱਪ ਹੋਈ ਸੀ, ਜਿਸ ‘ਚ ਕਾਂਗਰਸ ਅਤੇ ‘ਆਪ’ ਵਰਕਰਾਂ ਨੇ ਪੱਥਰਬਾਜ਼ੀ ਕੀਤੀ ਸੀ, ਜਿਸ ‘ਚ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਜ਼ਖਮੀ ਹੋ ਗਏ ਸਨ |

ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਨੂੰ ਲੈ ਕੇ ਜ਼ੀਰਾ ‘ਚ ਹੰਗਾਮਾ ਹੋਇਆ | ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ-ਦੂਜੇ ‘ਤੇ ਇੱਟਾਂ, ਪੱਥਰਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ।

ਦਰਅਸਲ ਬੀਤੇ ਦਿਨ ਦੁਪਹਿਰ ਜਦੋਂ ਸਾਬਕਾ MLA ਕੁਲਬੀਰ ਸਿੰਘ ਜ਼ੀਰਾ ਆਪਣੇ ਸਮਰਥਕਾਂ ਸਮੇਤ ਕਾਂਗਰਸ ਦੇ ਪੰਚ ਅਤੇ ਸਰਪੰਚ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜ਼ੀਰਾ (Zira) ਦੇ ਮੇਨ ਚੌਕ ਨੇੜੇ ਸੀਨੀਅਰ ਸੈਕੰਡਰੀ ਸਕੂਲ ਵੱਲ ਜਾ ਰਹੇ ਸਨ ਤਾਂ ਉੱਥੇ ਮੌਜੂਦ ਇੱਕ ਹੋਰ ਸਿਆਸੀ ਪਾਰਟੀ ਦੇ ਸਮਰਥਕ ਵੀ ਆ ਗਏ।

ਇਹ ਸਮਰਥਕ ਆਮ ਆਦਮੀ ਪਾਰਟੀ ਦੇ ਦੱਸੇ ਜਾ ਰਹੇ ਹਨ | ਮਾਹੌਲ ਗਰਮ ਹੋਣ ਕਾਰਨ ਦੋਵਾਂ ਧਿਰਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਫ਼ਿਰੋਜ਼ਪੁਰ ਪੁਲਿਸ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਜੱਦੋ ਜਹਿਦ ਕੀਤੀ। ਜਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ 27 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ ਜੋ 4 ਅਕਤੂਬਰ ਤੱਕ ਜਾਰੀ ਰਹਿਣਗੀਆਂ। ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ।

Scroll to Top