Site icon TheUnmute.com

ਬਠਿੰਡਾ ਨਗਰ ਨਿਗਮ ਦੇ ਐਕਸੀਅਨ ਖ਼ਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੇਸ ਦਰਜ

Vigilance Bureau

ਚੰਡੀਗੜ੍ਹ, 27 ਫਰਵਰੀ 2025: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਬਠਿੰਡਾ ਨਗਰ ਨਿਗਮ (Bathinda Municipal Corporation) ‘ਚ ਮਿਊਂਸੀਪਲ ਟਾਊਨ ਪਲੈਨਰ ​​(ਐਮਟੀਪੀ) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਖ਼ਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਂਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ |

ਮਾਮਲੇ ਸੰਬੰਧੀ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੌਰਾਨ ਇਹ ਪਾਇਆ ਕਿ ਉਕਤ ਅਧਿਕਾਰੀ ਨੇ ਆਪਣੀ ਸਰਕਾਰੀ ਨੌਕਰੀ ਦੌਰਾਨ ਭ੍ਰਿਸ਼ਟ ਗਤੀਵਿਧੀਆਂ ਰਾਹੀਂ ਕਾਫ਼ੀ ਜਾਇਦਾਦ ਇਕੱਠੀ ਕੀਤੀ ਹੈ।

ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਪ੍ਰੀਤ ਸਿੰਘ ਨੇ ਕਈ ਜਾਇਦਾਦਾਂ ਖਰੀਦੀਆਂ ਸਨ ਅਤੇ ਵੱਖ-ਵੱਖ ਬੈਂਕਾਂ ਅਤੇ ਡਾਕਘਰਾਂ ‘ਚ 1.83 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਫਿਕਸਡ ਡਿਪਾਜ਼ਿਟ ਰਾਹੀਂ ਜਮ੍ਹਾਂ ਕਰਵਾਈ ਸੀ, ਜੋ ਕਿ ਉਸਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 129 ਫੀਸਦੀ ਵੱਧ ਹੈ।

ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਬਠਿੰਡਾ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੇ ਸਬੰਧ ‘ਚ, ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਲਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਭੇਜੀਆਂ ਹਨ।

Read More: Punjab News: ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੀਤਾ ਕੇਸ ਦਰਜ

Exit mobile version