ਦੋ ਸਾਬਕਾ ਡੀਆਈਜੀ

ਪੰਜਾਬ ਪੁਲਿਸ ਦੇ ਦੋ ਸਾਬਕਾ ਡੀਆਈਜੀ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ

ਚੰਡੀਗੜ੍ਹ 04 ਮਈ 2022: ਪੰਜਾਬ ਪੁਲਿਸ ਨੇ ਆਪਣੇ ਦੋ ਸਾਬਕਾ ਡਿਪਟੀ ਇੰਸਪੈਕਟਰ ਜਨਰਲਾਂ (DIGs) ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਡੀਜੀਪੀ ਪੰਜਾਬ ਦੇ ਹੁਕਮਾਂ ਅਨੁਸਾਰ ਪੰਜਾਬ ਜੇਲ੍ਹ ਦੇ ਦੋ ਸਾਬਕਾ ਡੀਆਈਜੀ ਸੁਖਦੇਵ ਸਿੰਘ ਸੱਗੂ ਅਤੇ ਲਖਵਿੰਦਰ ਸਿੰਘ ਜਾਖੜ ਦੇ ਖ਼ਿਲਾਫ਼ ਵੱਖ- ਵੱਖ ਧਾਰਾਵਾਂ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਜਾਖੜ ਅਤੇ ਸੁਖਦੇਵ ਸਿੰਘ ਸੱਗੂ ਜਦ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਬਤੌਰ ਜੇਲ੍ਹ ਸੁਪਰਡੈਂਟ ਤੈਨਾਤ ਸਨ | ਇਸ ਦੌਰਾਨ ਜੇਲ੍ਹ ਅੰਦਰੋਂ ਕੁਝ ਨਸ਼ੀਲੇ ਪਦਾਰਥ ਮੋਬਾਈਲ ਆਦਿ ਨਾਜਾਇਜ਼ ਸਾਮਾਨ ਬਰਾਮਦ ਕੀਤਾ ਗਿਆ ਸੀ ਜੋ ਕਿ ਗ਼ੈਰਕਾਨੂੰਨੀ ਸੀ | ਦੱਸਿਆ ਜਾ ਰਿਹਾ ਹੈ ਕਿ ਦੋਨਾਂ ਅਧਿਕਾਰੀਆਂ ਵੱਲੋਂ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਕਰਕੇ ਮਾਮਲਿਆਂ ਨੂੰ ਖੁਰਦ ਬੁਰਦ ਰਫਾ ਦਫਾ ਕੀਤਾ ਗਿਆ, ਕਰੀਬ ਗਿਆਰਾਂ ਸਾਲ ਬਾਅਦ ਹੁਣ ਇਨ੍ਹਾਂ ਮਾਮਲਿਆਂ ਨੂੰ ਦੁਬਾਰਾ ਖੋਲ੍ਹ ਕੇ ਇਕ ਐਫਆਈਆਰ ਦਰਜ ਕੀਤਾ ਗਿਆ ਹੈ ।

ਮਾਮਲਾ ਦਰਜ ਹੋਣ ਤੋਂ ਬਾਅਦ ਪੁਲਸ ਹੁਣ ਦੋਨਾਂ ਸਾਬਕਾ ਅਧਿਕਾਰੀਆਂ ਤੋਂ ਪੁੱਛਗਿੱਛ ਦੀ ਤਿਆਰੀ ਕਰ ਰਹੀ ਹੈ , ਪੜਤਾਲ ਤੋਂ ਬਾਅਦ ਦੋਨਾਂ ਦੀ ਗ੍ਰਿਫ਼ਤਾਰੀ ਵੀ ਸੰਭਵ ਹੈ । ਜੇਲ੍ਹ ਦੇ ਸਾਬਕਾ ਡੀ ਆਈ ਜੀ ਲਖਵਿੰਦਰ ਸਿੰਘ ਜਾਖੜ ਪਹਿਲਾਂ ਵੀ ਕਈ ਵਾਰ ਸੁਰਖੀਆਂ ਵਿਚ ਰਹੇ ਹਨ। ਜਦੋਂ ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਰਾਜੋਆਣਾ ਨੂੰ ਫਾਂਸੀ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਫਿਰ ਉਨ੍ਹਾਂ ਵੱਲੋਂ ਖੇਤੀ ਕਾਨੂੰਨੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਹੋਏ ਡੀਆਈਜੀ ਜੇਲ੍ਹਾਂ ਦੀ ਪੱਦ ਤੋਂ ਅਸਤੀਫਾ ਦੇ ਦਿੱਤਾ ਸੀ

Scroll to Top