Site icon TheUnmute.com

ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ‘ਚ ਕੋਰੋਨਾ ਦੇ ਕੇਸ ਆਏ ਸਾਹਮਣੇ, ਜਾਣੋ ਪੂਰੀ ਖ਼ਬਰ

corona cases in Ferozepur

ਚੰਡੀਗੜ੍ਹ 6 ਜਨਵਰੀ 2022: ਜ਼ਿਲ੍ਹਾ ਫਿਰੋਜ਼ਪੁਰ (Ferozepur) ਵਿੱਚ 18 ਨਵੇਂ ਕਰੋਨਾ ਵਾਇਰਸ (Corona virus) ਦੇ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਹਲੇ ਤੱਕ ਕੋਈ ਠੀਕ ਨਹੀਂ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਿਰੋਜ਼ਪੁਰ (Ferozepur) ਨੇ ਦੱਸਿਆ ਕਿ ਹੁਣ ਜ਼ਿਲ੍ਹੇ ਭਰ ਵਿੱਚ ਇਨਫੈਕਟਿਡ ਲੋਕਾਂ ਦੀ ਗਿਣਤੀ 49 ਹੋ ਗਈ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਰੋਨਾ ਵਾਇਰਸ (Corona virus) ਕਾਰਨ ਹੁਣ ਤੱਕ 504 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 14531 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਨ੍ਹਾਂ ਵਿੱਚੋਂ ਹੁਣ ਤੱਕ 13978 ਸੰਕਰਮਿਤ ਠੀਕ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਅੱਜ ਇਟਲੀ ਤੋਂ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 125 ਯਾਤਰੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸੂਬੇ ‘ਚ ਹੜਕੰਪ ਮਚ ਗਿਆ ਹੈ। ਫਲਾਈਟ ‘ਚ 180 ਯਾਤਰੀ ਸਵਾਰ ਸਨ। ਸਰਕਾਰ ਅਤੇ ਪ੍ਰਸ਼ਾਸਨ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਲੈ ਕੇ ਬਹੁਤ ਸੁਚੇਤ ਹੈ ਅਤੇ ਲੋਕਾਂ ਲਈ ਕਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

Exit mobile version