Site icon TheUnmute.com

ਕੈਸ਼ ਫਾਰ ਕਵੈਰੀ ਮਾਮਲਾ: TMC ਆਗੂ ਮਹੂਆ ਮੋਇਤਰਾ ਦੇ ਘਰ CBI ਦੀ ਛਾਪੇਮਾਰੀ

Mahua Moitra

ਚੰਡੀਗੜ੍ਹ, 23 ਮਾਰਚ 2024: ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੀ ਆਗੂ ਮਹੂਆ ਮੋਇਤਰਾ (Mahua Moitra) ਇੱਕ ਵਾਰ ਫਿਰ ਮੁਸੀਬਤ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਦਰਅਸਲ, ਸੀਬੀਆਈ ਮੋਇਤਰਾ ਦੇ ਘਰ ਛਾਪੇਮਾਰੀ ਕਰ ਰਹੀ ਹੈ। ਇੰਨਾ ਹੀ ਨਹੀਂ ਕੈਸ਼ ਫਾਰ ਕਵੈਰੀ ਮਾਮਲੇ ‘ਚ ਟੀਮ ਕੋਲਕਾਤਾ ਅਤੇ ਹੋਰ ਥਾਵਾਂ ‘ਤੇ ਛਾਪੇਮਾਰੀ ਵੀ ਕਰ ਰਹੀ ਹੈ।

ਸੀਬੀਆਈ ਨੇ ਕੱਲ੍ਹ ਹੀ ਕੈਸ਼ ਫਾਰ ਕਵੈਰੀ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਸੀਬੀਆਈ ਨੇ ਲੋਕਪਾਲ ਦੇ ਨਿਰਦੇਸ਼ਾਂ ‘ਤੇ ਇਹ ਐਫਆਈਆਰ ਦਰਜ ਕੀਤੀ ਹੈ। ਲੋਕਪਾਲ ਨੇ ਮੰਗਲਵਾਰ ਨੂੰ ਸੀਬੀਆਈ ਨੂੰ ‘ਕੈਸ਼ ਫਾਰ ਕਵੈਰੀ’ ਮਾਮਲੇ ‘ਚ ਤ੍ਰਿਣਮੂਲ ਕਾਂਗਰਸ ਆਗੂ ਅਤੇ ਸਾਬਕਾ ਸੰਸਦ ਮੈਂਬਰ ਮਹੂਆ ਮੋਇਤਰਾ ‘ਤੇ ਲੱਗੇ ਦੋਸ਼ਾਂ ਦੇ ਸਾਰੇ ਪਹਿਲੂਆਂ ਦੀ ਜਾਂਚ ਕਰਨ ਦਾ ਹੁਕਮ ਦਿੱਤਾ ਅਤੇ ਛੇ ਮਹੀਨਿਆਂ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ।

ਜਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ‘ਚ ਮਹੂਆ ਮੋਇਤਰਾ (Mahua Moitra) ਨੂੰ ਇਸ ਮਾਮਲੇ ‘ਚ ਆਪਣਾ ਸੰਸਦ ਮੈਂਬਰ ਦਾ ਅਹੁਦਾ ਗੁਆਉਣਾ ਪਿਆ ਸੀ। ਲੋਕ ਸਭਾ ਨੇ ਇਸ ਮਾਮਲੇ ‘ਚ ਆਪਣੀ ਐਥਿਕਸ ਕਮੇਟੀ ਦੀ ਰਿਪੋਰਟ ਨੂੰ ਅਪਣਾਇਆ ਸੀ, ਜਿਸ ‘ਚ ਉਨ੍ਹਾਂ ਨੂੰ ਇਸ ਮਾਮਲੇ ‘ਚ ਦੋਸ਼ੀ ਪਾਇਆ ਗਿਆ ਸੀ।

ਟੀਐਮਸੀ ਸੰਸਦ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ। ਭਾਜਪਾ ਆਗੂ ਨਿਸ਼ੀਕਾਂਤ ਦੂਬੇ ਨੇ ਮਹੂਆ ਮੋਇਤਰਾ ‘ਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਤੋਂ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਟੀਐਮਸੀ ਸੰਸਦ ਮੈਂਬਰ ਅਤੇ ਕਾਰੋਬਾਰੀ ਵਿਚਕਾਰ ਨਕਦੀ ਅਤੇ ਤੋਹਫ਼ਿਆਂ ਦਾ ਅਦਾਨ-ਪ੍ਰਦਾਨ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸੰਸਦ ‘ਚ ਸਵਾਲ ਪੁੱਛਣ ‘ਤੇ ਟੀਐੱਮਸੀ ਸੰਸਦ ਮੈਂਬਰ ਅਤੇ ਕਾਰੋਬਾਰੀ ਵਿਚਾਲੇ ਪੈਸੇ ਅਤੇ ਤੋਹਫ਼ਿਆਂ ਦਾ ਆਦਾਨ-ਪ੍ਰਦਾਨ ਹੁੰਦਾ ਹੈ। ਨਿਸ਼ੀਕਾਂਤ ਦੂਬੇ ਨੇ ਲੋਕ ਸਭਾ ਓਮ ਬਿਰਲਾ ਨੂੰ ਪੱਤਰ ਲਿਖ ਕੇ ਟੀਐਮਸੀ ਸੰਸਦ ਮੈਂਬਰ ਮਹੂਆ ਮੋਇਤਰਾ ਵਿਰੁੱਧ ਜਾਂਚ ਕਮੇਟੀ ਬਣਾਉਣ ਅਤੇ ਸਦਨ ਤੋਂ ਉਨ੍ਹਾਂ ਨੂੰ ‘ਤੁਰੰਤ ਮੁਅੱਤਲ’ ਕਰਨ ਦੀ ਮੰਗ ਕੀਤੀ ਸੀ।

Exit mobile version