Chandigarh Firing Case

ਚੰਡੀਗੜ੍ਹ ਦੇ ਸੈਕਟਰ-11 ‘ਚ ਕੈਮਿਸਟ ਦੁਕਾਨ ਦੇ ਕੈਸ਼ੀਅਰ ਨੂੰ ਮਾਰੀਆਂ ਗੋ.ਲੀ.ਆਂ

ਚੰਡੀਗੜ੍ਹ, 13 ਜੂਨ 2026: Chandigarh Firing Case: ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਦੇ ਨੇੜੇ ਸੈਕਟਰ 11 ‘ਚ ਸਥਿਤ ਕੁਮਾਰ ਮੈਡੀਕਲ ਸਟੋਰ ‘ਤੇ ਗੋਲੀਆਂ ਚੱਲਣ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ | ਅਣਪਛਾਤੇ ਹਮਲਾਵਰਾਂ ਨੇ ਸ਼ਨੀਵਾਰ ਦੁਪਹਿਰ ਲਗਭੱਗ 3 ਵਜੇ ਸ਼ਹਿਰ ਦੇ ਸੈਕਟਰ 11 ‘ਚ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਅੰਦਰ ਵਿਅਕਤੀ ਨੂੰ ਗੋਲੀਆਂ ਮਾਰ ਦਿੱਤੀਆਂ | ਗੰਭੀਰ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਪੰਚ ਜਾਨਕੀ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ, ਜੋ ਸੈਕਟਰ 11 ‘ਚ ਕੁਮਾਰ ਮੈਡੀਕਲ ਵਿੱਚ ਕੈਸ਼ੀਅਰ ਵਜੋਂ ਕੰਮ ਕਰਦਾ ਸੀ।

ਚਸ਼ਮਦੀਦਾਂ ਦੇ ਮੁਤਾਬਕ, ਐਕਟਿਵਾ ‘ਤੇ ਸਵਾਰ ਹਮਲਾਵਰ ਅਪਰਾਧ ਕਰਨ ਤੋਂ ਬਾਅਦ ਮੌਕੇ ਤੋਂ ਭੱਜ ਗਏ। ਘਟਨਾ ਸਥਾਨ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਪੁਲਿਸ ਚੌਕੀ ਦੇ ਬਾਵਜੂਦ, ਮੁਲਜ਼ਮ ਗੋਲੀਬਾਰੀ ਤੋਂ ਬਾਅਦ ਆਸਾਨੀ ਨਾਲ ਭੱਜਣ ‘ਚ ਕਾਮਯਾਬ ਹੋ ਗਏ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਐਸਪੀ ਦਲਬੀਰ ਸਿੰਘ ਭਿੰਡਰ, ਸੈਕਟਰ 11 ਪੁਲਿਸ ਸਟੇਸ਼ਨ ਇੰਚਾਰਜ ਜਸਪਾਲ ਸਿੰਘ ਭੁੱਲਰ, ਏਜੀਟੀਐਫ ਪੁਲਿਸ ਸਟੇਸ਼ਨ ਇੰਚਾਰਜ ਹਰਿੰਦਰ ਸਿੰਘ ਸੇਖੋਂ, ਇੰਸਪੈਕਟਰ ਸਤਿੰਦਰ ਸਿੰਘ, ਅਪਰਾਧ ਸ਼ਾਖਾ ਅਤੇ ਡੀਸੀਸੀ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਘਟਨਾ ਸਥਾਨ ਤੋਂ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਹਨ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਪੁਰਾਣੀ ਦੁਸ਼ਮਣੀ ਦਾ ਸ਼ੱਕ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮ੍ਰਿਤਕ ਨੂੰ ਪਹਿਲਾਂ ਧਮਕੀਆਂ ਮਿਲੀਆਂ ਸਨ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ ਅਤੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਹਨ, ਜਾਂਚ ਫਿਲਹਾਲ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਤੱਕ ਪਹੁੰਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਅਤੇ ਪੂਰਾ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ।

ਦਿਹਾੜੇ ਹੋਈ ਇਸ ਗੋਲੀਬਾਰੀ ਨੇ ਸੈਕਟਰ 11 ਖੇਤਰ ‘ਚ ਦਹਿਸ਼ਤ ਫੈਲਾ ਦਿੱਤੀ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਨੇੜਲੇ ਦੁਕਾਨਦਾਰ ਅਤੇ ਰਾਹਗੀਰ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

Read More: ਚੰਡੀਗੜ੍ਹ ‘ਚ ਕੈਬ ਡਰਾਈਵਰ 16 ਜੂਨ ਨੂੰ ਕਰਨਗੇ ਹੜਤਾਲ, ਪ੍ਰਸ਼ਾਸਨ ਕੋਲ ਰੱਖੀਆਂ ਇਹ ਮੰਗਾਂ

ਵਿਦੇਸ਼

Scroll to Top