Ferozepur

CASO: ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ‘ਚ ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ, ਸੈਂਕੜੇ ਪੁਲਿਸ ਮੁਲਜ਼ਮ ਤਾਇਨਾਤ

ਚੰਡੀਗੜ੍ਹ, 21 ਜੂਨ 2024: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ (Ferozepur) ‘ਚ ਪੁਲਿਸ ਵੱਲੋਂ ਕਾਸੋ ਤਹਿਤ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਐਸਐਸਪੀ ਸੌਮਿਆ ਮਿਸ਼ਰਾ ਅਤੇ ਹੋਰ ਪੁਲਿਸ ਅਫਸਰ ਇਸ ਅਭਿਆਨ ਦੀ ਅਗਵਾਈ ਕਰ ਰਹੇ ਹਨ | ਜ਼ਿਲ੍ਹੇ ‘ਚ 10 ਥਾਵਾਂ ‘ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ |

ਫਿਰੋਜ਼ਪੁਰ ਪੁਲਿਸ (Ferozepur Police) ਵੱਲੋਂ ਜ਼ਿਲ੍ਹੇ ਭਰ ਦੇ ਵੱਖ-ਵੱਖ ਖੇਤਰਾਂ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ ਕਸਬਾ ਜ਼ੀਰਾ, ਫਿਰੋਜ਼ਪੁਰ ਸ਼ਹਿਰ, ਫਿਰੋਜ਼ਪੁਰ ਦਿਹਾਤੀ ਖੇਤਰ ਅਤੇ ਹੋਰ ਸਾਰੀਆਂ ਥਾਵਾਂ ‘ਤੇ ਤਲਾਸ਼ੀ ਲਈ ਜਾ ਰਹੀ ਹੈ।

Scroll to Top