Punjab Police

CASO: ਪੰਜਾਬ ਪੁਲਿਸ ਨੇ ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ, 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ, 16 ਜਨਵਰੀ 2025: ਆਉਣ ਵਾਲੇ ਗਣਤੰਤਰ ਦਿਹਾੜੇ -2025 ਦੇ ਮੱਦੇਨਜ਼ਰ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ (Punjab Police) ਨੇ ਅੱਜ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਇਸਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ।

ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਪੰਜਾਬ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਇੱਕੋ ਸਮੇਂ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫਰ ਕੁੱਤਿਆਂ ਦੀ ਮੱਦਦ ਨਾਲ ਆਉਣ ਵਾਲੇ ਲੋਕਾਂ ਅਤੇ ਵਾਹਨਾਂ ਦੀ ਤਲਾਸ਼ੀ ਲਈ|

ਇਸ ਰਾਜ ਵਿਆਪੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀ/ਐਸਐਸਪੀ ਨੂੰ ਇਸ ਮੁਹਿੰਮ ਨੂੰ ਅੰਜਾਮ ਦੇਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਹਰੇਕ ਰੇਲਵੇ ਪੁਲਿਸ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਸਟੇਸ਼ਨ ‘ਤੇ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ 2300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ ਲਗਭਗ 250 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ‘ਤੇ ਚਲਾਈ ਗਈ ਮੁਹਿੰਮ ਦੌਰਾਨ 3,299 ਲੋਕਾਂ ਦੀ ਤਲਾਸ਼ੀ ਲਈ ਗਈ ਜਦੋਂ ਕਿ 173 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ।

ਇਸ ਤੋਂ ਇਲਾਵਾ ਪੁਲਿਸ ਟੀਮਾਂ (Punjab Police) ਨੂੰ ਵਾਹਨ ਐਪ ਦੀ ਵਰਤੋਂ ਕਰਕੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ, ਵਿਸ਼ੇਸ਼ ਡੀਜੀਪੀ ਨੇ ਕਿਹਾ, ਟੀਮਾਂ ਨੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗ ਸਥਾਨਾਂ ‘ਚ ਖੜ੍ਹੇ 2593 ਵਾਹਨਾਂ ਦੀ ਜਾਂਚ ਕੀਤੀ ਹੈ, ਜਿਨ੍ਹਾਂ ‘ਚੋਂ 246 ਨੂੰ ਟ੍ਰੈਫਿਕ ਚਲਾਨ ਕੀਤਾ ਗਿਆ ਹੈ ਅਤੇ 18 ਵਾਹਨ ਜ਼ਬਤ ਕੀਤੇ ਗਏ।

Read More: ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 5 ਕਿੱਲੋ ਹੈਰੋਇਨ ਸਣੇ ਨੌਜਵਾਨ ਕਾਬੂ

Scroll to Top