RML Hospital

CBI ਨੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ 9 ਜਣਿਆਂ ਨੂੰ ਕੀਤਾ ਗ੍ਰਿਫਤਾਰ, RML ਹਸਪਤਾਲ ਦੇ ਦੋ ਡਾਕਟਰ ਵੀ ਸ਼ਾਮਲ

ਚੰਡੀਗੜ੍ਹ, 08 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ (RML Hospital) ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸੀਬੀਆਈ ਨੇ ਡਾਕਟਰਾਂ ਸਮੇਤ ਨੌਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ‘ਤੇ ਇਲਾਜ ਦੇ ਨਾਂ ‘ਤੇ ਮਰੀਜ਼ਾਂ ਤੋਂ ਪੈਸੇ ਵਸੂਲਣ ਦਾ ਦੋਸ਼ ਹੈ। ਹਸਪਤਾਲ ਪ੍ਰਸ਼ਾਸਨ ਇਸ ਮਾਮਲੇ ਵਿੱਚ ਅਜੇ ਕੁਝ ਵੀ ਕਹਿਣ ਤੋਂ ਬਚ ਰਿਹਾ ਹੈ।

Scroll to Top