ਚੰਡੀਗੜ੍ਹ, 14 ਮਈ 2024: ਸੀਬੀਆਈ ਨੇ ਡੀਐਚਐਫਐਲ (DHFL) ਦੇ ਸਾਬਕਾ ਡਾਇਰੈਕਟਰ ਧੀਰਜ ਵਧਾਵਨ ਨੂੰ 34,000 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ । ਉਨ੍ਹਾਂ ਕਿਹਾ ਕਿ ਵਧਾਵਨ ਨੂੰ ਸੋਮਵਾਰ ਸ਼ਾਮ ਨੂੰ ਮੁੰਬਈ ਤੋਂ ਹਿਰਾਸਤ ‘ਚ ਲਿਆ ਗਿਆ ਸੀ ਅਤੇ ਮੰਗਲਵਾਰ ਨੂੰ ਦਿੱਲੀ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਗਿਆ, ਇਸ ਦੌਰਾਨ ਉਨ੍ਹਾਂ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ।
ਉਨ੍ਹਾਂ ਕਿਹਾ ਕਿ ਸੀਬੀਆਈ ਇਸ ਮਾਮਲੇ ਵਿੱਚ 2022 ਵਿੱਚ ਪਹਿਲਾਂ ਹੀ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵਧਾਵਨ ਨੂੰ ਪਹਿਲਾਂ ਯੈੱਸ ਬੈਂਕ ਭ੍ਰਿਸ਼ਟਾਚਾਰ ਮਾਮਲੇ ‘ਚ ਏਜੰਸੀ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਹ ਜ਼ਮਾਨਤ ‘ਤੇ ਸੀ।
ਸੀਬੀਆਈ ਨੇ 17 ਬੈਂਕਾਂ ਦੇ ਕਨਸੋਰਟੀਅਮ ਦੁਆਰਾ 34,000 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਨਾਲ ਸਬੰਧਤ ਡੀਐਚਐਫਐਲ (DHFL) ਕੇਸ ਦਰਜ ਕੀਤਾ ਸੀ। ਇਹ ਦੇਸ਼ ਦਾ ਸਭ ਤੋਂ ਵੱਡਾ ਬੈਂਕਿੰਗ ਲੋਨ ਧੋਖਾਧੜੀ ਦਾ ਮਾਮਲਾ ਮੰਨਿਆ ਜਾ ਰਿਹਾ ਹੈ।