ਚੰਡੀਗੜ੍ਹ, 07 ਮਾਰਚ 2023: ਸੀਬੀਆਈ ਨੇ ਪਰਲਜ਼ ਗਰੁੱਪ (Pearl Group) ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਕਰੋੜਾਂ ਰੁਪਏ ਦੇ ਪੋਂਜ਼ੀ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਗਿੱਲ ਨੂੰ ਫਿਜੀ ਤੋਂ ਹਵਾਲਗੀ ਕਰ ਕੇ ਸੋਮਵਾਰ ਦੇਰ ਰਾਤ ਵਿਦੇਸ਼ਾਂ ਵਿੱਚ ਰਹਿ ਰਹੇ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਸੀਬੀਆਈ ਵੱਲੋਂ ਸ਼ੁਰੂ ਕੀਤੇ ‘ਆਪਰੇਸ਼ਨ ਤ੍ਰਿਸ਼ੂਲ’ ਦੇ ਹਿੱਸੇ ਵਜੋਂ ਦੇਸ਼ ਲਿਆਂਦਾ ਗਿਆ ਹੈ । ਸੀਬੀਆਈ ਦਾ ਦਾਅਵਾ ਹੈ ਕਿ ਪਿਛਲੇ ਸਾਲ ਅਪਰੇਸ਼ਨ ਸ਼ੁਰੂ ਹੋਣ ਤੋਂ ਬਾਅਦ ਕਰੀਬ 30 ਭਗੌੜਿਆਂ ਨੂੰ ਸਫਲਤਾਪੂਰਵਕ ਭਾਰਤ ਲਿਆਂਦਾ ਗਿਆ ਸੀ।
ਪਰਲਜ਼ ਗਰੁੱਪ (Pearl Group) ਦੁਆਰਾ ਕਥਿਤ ਤੌਰ ‘ਤੇ ਕੀਤੇ ਗਏ ਬਹੁ-ਕਰੋੜੀ ਪੋਂਜ਼ੀ ਘੁਟਾਲੇ ਦੀ ਜਾਂਚ ਦੇ ਹਿੱਸੇ ਵਜੋਂ ਗਿੱਲ ਨੂੰ ਫਿਜੀ ਤੋਂ ਭਾਰਤ ਹਵਾਲੇ ਕੀਤਾ ਗਿਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਗਿੱਲ ਨੂੰ ਫਿਜੀ ਤੋਂ ਸਪੁਰਦ ਕੀਤਾ ਗਿਆ ਸੀ ਅਤੇ ਸੀਬੀਆਈ ਦੁਆਰਾ ਵਿਦੇਸ਼ਾਂ ਵਿੱਚ ਰਹਿ ਰਹੇ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਕੀਤੇ ਗਏ ‘ਆਪਰੇਸ਼ਨ ਤ੍ਰਿਸ਼ੂਲ’ ਦੇ ਹਿੱਸੇ ਵਜੋਂ ਸੋਮਵਾਰ ਦੇਰ ਰਾਤ ਨੂੰ ਦੇਸ਼ ਲਿਆਂਦਾ ਗਿਆ ਸੀ।
ਸੀਬੀਆਈ ਦਾ ਕਹਿਣਾ ਹੈ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਇੰਟਰਪੋਲ ਦੀ ਮਦਦ ਨਾਲ ਅਪਰਾਧੀਆਂ ਅਤੇ ਭਗੌੜਿਆਂ ਦੀ ਕਮਾਈ ਦਾ ਪਤਾ ਲਗਾਉਣਾ ਅਤੇ ਉਨ੍ਹਾਂ ਨੂੰ ਵਾਪਸ ਲਿਆਉਣਾ ਹੈ। ਏਜੰਸੀ ਨੇ 19 ਫਰਵਰੀ 2014 ਨੂੰ ਪਰਲਜ਼ ਗਰੁੱਪ ਅਤੇ ਇਸ ਦੇ ਸੰਸਥਾਪਕ ਨਿਰਮਲ ਸਿੰਘ ਭੰਗੂ ਦੇ ਖਿਲਾਫ ਜਾਂਚ ਸ਼ੁਰੂ ਕੀਤੀ ਸੀ, ਜਿਸ ‘ਤੇ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਨੇ ਨਿਵੇਸ਼ਕਾਂ ਨੂੰ ਉਨ੍ਹਾਂ ਦੇ ਨਿਵੇਸ਼ ਦੇ ਬਦਲੇ ਜ਼ਮੀਨ ਦੀ ਪੇਸ਼ਕਸ਼ ਕਰਕੇ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਸੀ। ਏਜੰਸੀ ਦਾ ਦੋਸ਼ ਹੈ ਕਿ ਕੰਪਨੀ ਨੇ ਦੇਸ਼ ਭਰ ਦੇ ਇਨ੍ਹਾਂ ਨਿਵੇਸ਼ਕਾਂ ਨੂੰ ਧੋਖਾ ਦੇ ਕੇ 60,000 ਕਰੋੜ ਰੁਪਏ ਤੋਂ ਵੱਧ ਦਾ ਚੂਨਾ ਲਗਾਇਆ ਹੈ ।