Site icon TheUnmute.com

CBI ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਕੀਤਾ ਗ੍ਰਿਫ਼ਤਾਰ

Anil Deshmukh

ਚੰਡੀਗੜ੍ਹ 06 ਅਪ੍ਰੈਲ 2022: ਸੀਬੀਆਈ ਨੇ ਵੱਡੀ ਕਾਰਵਾਈ ਕਰਦਿਆਂ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ (Anil Deshmukh) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਅਨਿਲ ਦੇਸ਼ਮੁਖ ਦੇ ਖਿਲਾਫ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਏਜੰਸੀ ਨੇ ਦੇਸ਼ਮੁਖ ਦੇ ਨਿੱਜੀ ਸਹਾਇਕ ਕੁੰਦਨ ਸ਼ਿੰਦੇ ਅਤੇ ਸਕੱਤਰ ਸੰਜੀਵ ਪਾਲਾਂਡੇ ਅਤੇ ਬਰਖਾਸਤ ਸਹਾਇਕ ਥਾਣੇਦਾਰ ਸਚਿਨ ਵਾਜੇ ਨੂੰ ਹਿਰਾਸਤ ਵਿੱਚ ਲਿਆ ਸੀ |

ਜਿਕਰਯੋਗ ਹੈ ਕਿ ਹਾਲ ਹੀ ‘ਚ ਬੰਬੇ ਹਾਈ ਕੋਰਟ ਨੇ ਅਨਿਲ ਦੇਸ਼ਮੁਖ (Anil Deshmukh) ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਸਟਿਸ ਡੇਰੇ ਨੇ ਪਟੀਸ਼ਨ ਨੂੰ ਕਿਸੇ ਹੋਰ ਬੈਂਚ ਅੱਗੇ ਰੱਖਣ ਦਾ ਨਿਰਦੇਸ਼ ਦਿੱਤਾ। ਦੇਸ਼ਮੁਖ ਨੇ ਭ੍ਰਿਸ਼ਟਾਚਾਰ ਦੇ ਕਥਿਤ ਮਾਮਲੇ ਵਿੱਚ ਆਪਣੀ ਹਿਰਾਸਤ ਦੀ ਮੰਗ ਕਰਨ ਵਾਲੀ ਸੀਬੀਆਈ ਦੀ ਅਰਜ਼ੀ ਨੂੰ ਮਨਜ਼ੂਰੀ ਦੇਣ ਵਾਲੇ ਵਿਸ਼ੇਸ਼ ਸੀਬੀਆਈ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਸੀਬੀਆਈ ਨੇ ਦੋਸ਼ ਲਾਇਆ ਕਿ ਅਨਿਲ ਦੇਸ਼ਮੁਖ ਜਾਣਬੁੱਝ ਕੇ ਏਜੰਸੀ ਦੀ ਹਿਰਾਸਤ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਲਈ ਉਸ ਨੇ ਆਪਣੇ ਆਪ ਨੂੰ ਸਰਕਾਰੀ ਜੇਜੇ ਹਸਪਤਾਲ ਵਿੱਚ ਦਾਖਲ ਕਰਵਾਇਆ।

ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮ ਬੀਰ ਸਿੰਘ ਨੇ ਦੋਸ਼ ਲਗਾਇਆ ਸੀ ਕਿ ਤਤਕਾਲੀ ਗ੍ਰਹਿ ਮੰਤਰੀ ਦੇਸ਼ਮੁਖ ਨੇ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਦੇ ਰੈਸਟੋਰੈਂਟਾਂ ਅਤੇ ਬਾਰਾਂ ਤੋਂ ਹਰ ਮਹੀਨੇ 100 ਕਰੋੜ ਰੁਪਏ ਦੀ ਵਸੂਲੀ ਕਰਨ ਦਾ ਟੀਚਾ ਦਿੱਤਾ ਸੀ। ਜਦੋਂ ਕਿ ਦੇਸ਼ਮੁਖ ਨੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਸੀ, ਉਸਨੇ ਪਿਛਲੇ ਸਾਲ ਅਪ੍ਰੈਲ ਵਿੱਚ ਰਾਜ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ ਜਦੋਂ ਬਾਂਬੇ ਹਾਈ ਕੋਰਟ ਨੇ ਸੀਬੀਆਈ ਨੂੰ ਉਸਦੇ ਖਿਲਾਫ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ।

Exit mobile version