July 7, 2024 9:42 am
Punjab Police

ਸੀਬੀਆਈ ਵਲੋਂ 7 ਸਾਲ ਬਾਅਦ ਕੌਮੀ ਨਿਸ਼ਾਨੇਬਾਜ਼ ਖਿਡਾਰੀ ਸਿੱਪੀ ਸਿੱਧੂ ਕਤਲ ਮਾਮਲੇ ‘ਚ ਇੱਕ ਮਹਿਲਾ ਗ੍ਰਿਫਤਾਰ

ਚੰਡੀਗੜ੍ਹ 15 ਜੂਨ 2022: 2015 ਨੂੰ ਦੇਰ ਰਾਤ ਪਾਰਕ ਵਿੱਚ ਕੌਮੀ ਨਿਸ਼ਾਨੇਬਾਜ਼ ਅਤੇ ਵਕੀਲ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਮਾਮਲੇ ਦੀ ਜਾਂਚ ਕਰ ਰਹੀ ਹੈ ਸੀਬੀਆਈ ਨੂੰ ਸਿੱਪੀ ਕਤਲ ਕੇਸ ਵਿੱਚ ਸੱਤ ਸਾਲਾਂ ਬਾਅਦ ਵੱਡੀ ਕਾਮਯਾਬੀ ਮਿਲੀ ਹੈ। ਸੀਬੀਆਈ ਨੇ ਇੱਕ ਮੁਲਜ਼ਮ ਕਲਿਆਣੀ ਨਾਮੀ ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ |

ਇਸ ਮਾਮਲੇ ਨੂੰ ਲੈ ਕੇ ਮੁਲਜ਼ਮ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਮੁਲਜ਼ਮ ਨੂੰ ਚਾਰ ਦਿਨ ਦੇ ਰਿਮਾਂਡ ’ਤੇ ਲਿਆ ਹੈ । ਇਸ ਦੌਰਾਨ ਮੁਲਜ਼ਮ ਕਲਿਆਣੀ ਤੋਂ ਸੀਬੀਆਈ ਹਿਰਾਸਤ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਮੁਲਜ਼ਮ ਕਲਿਆਣੀ ਚੰਡੀਗੜ੍ਹ ਦੇ ਸੈਕਟਰ-42 ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼ ਵਿੱਚ ਹੋਮ ਸਾਇੰਸ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਤਾਇਨਾਤ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਪੀ ਸਿੱਧੂ ਕਤਲ ਦੀ ਜਾਂਚ ਚੰਡੀਗੜ੍ਹ ਪੁਲਿਸ ਕਰ ਰਹੀ ਸੀ। ਇੱਕ ਸਾਲ ਬਾਅਦ ਇਹ ਕੇਸ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਗਿਆ। ਸਿੱਪੀ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਦੀ ਧੀ ‘ਤੇ ਕਤਲ ਦਾ ਦੋਸ਼ ਲਗਾਇਆ ਹੈ। ਸੀਬੀਆਈ ਨੇ ਦਸੰਬਰ 2020 ਵਿੱਚ ਅਦਾਲਤ ਵਿੱਚ ਅਨਟਰੇਸ ਰਿਪੋਰਟ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸੀਬੀਆਈ ਨੇ ਮੁੜ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।