ਚੰਡੀਗੜ੍ਹ, 29 ਜੁਲਾਈ 2024: ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ | ਤਾਜ਼ਾ ਮਾਮਲੇ ‘ਚ ਕੇਂਦਰੀ ਜਾਂਚ ਬਿਊਰੋ (CBI) ਨੇ ਰਾਊਸ ਐਵੇਨਿਊ ਕੋਰਟ ‘ਚ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਖ਼ਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ।ਜਾਣਕਾਰੀ ਮੁਤਾਬਕ ਕੇਂਦਰੀ ਏਜੰਸੀ ਨੇ ਰਾਉਸ ਐਵੇਨਿਊ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਹੈ।
ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਮਾਮਲੇ ‘ਚ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਨਿਆਇਕ ਹਿਰਾਸਤ ‘ਚ ਹਨ।