July 2, 2024 9:26 pm
Delhi excise scam case

ਦਿੱਲੀ ਆਬਕਾਰੀ ਘੁਟਾਲੇ ਮਾਮਲੇ ‘ਚ ਸੀਬੀਆਈ ਵਲੋਂ ਸੱਤ ਜਣਿਆਂ ਖ਼ਿਲਾਫ ਚਾਰਜਸ਼ੀਟ ਦਾਖ਼ਲ

ਚੰਡੀਗੜ੍ਹ 25 ਨਵੰਬਰ 2022: ਸੀਬੀਆਈ ਨੇ ਸ਼ਰਾਬ ਘੁਟਾਲੇ ਜਾਂ ਆਬਕਾਰੀ ਘੁਟਾਲੇ (Delhi excise scam case) ਦੇ ਮਾਮਲੇ ਵਿੱਚ ਅੱਜ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਹ ਚਾਰਜਸ਼ੀਟ 7 ਮੁਲਜਮਾਂ ਖ਼ਿਲਾਫ ਦਾਇਰ ਕੀਤੀ ਗਈ ਹੈ। ਇਸ ਵਿੱਚ ਵਿਜੇ ਨਾਇਰ, ਅਭਿਸ਼ੇਕ ਬੋਇਨਪੱਲੀ, ਸਮੀਰ ਮਹਿੰਦਰੂ, ਮੁਤਾਥਾ ਗੌਤਮ, ਅਰੁਣ ਆਰ ਪਿੱਲਈ, ਕੁਲਦੀਪ ਸਿੰਘ ਅਤੇ ਨਰਿੰਦਰ ਸਿੰਘ ਹਨ। ਇਸ ਤੋਂ ਇਲਾਵਾ ਸੀਬੀਆਈ ਨੇ ਐਕਸਾਈਜ਼ ਦੇ ਦੋ ਸਾਬਕਾ ਅਧਿਕਾਰੀਆਂ ਖ਼ਿਲਾਫ ਚਾਰਜਸ਼ੀਟ ਦਾਖ਼ਲ ਕੀਤੀ ਹੈ।

ਜਿਕਰਯੋਗ ਹੈ ਕਿ ਸੀਬੀਆਈ ਨੇ 27 ਸਤੰਬਰ ਨੂੰ ਦਿੱਲੀ ਦੇ ਸ਼ਰਾਬ ਘੁਟਾਲੇ ਜਾਂ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਜਾਂਚ ਦੌਰਾਨ ਕਾਰੋਬਾਰੀ ਵਿਜੇ ਨਾਇਰ, ਈਵੈਂਟ ਮੈਨੇਜਮੈਂਟ ਕੰਪਨੀ ਓਨਲੀ ਮਚ ਲਾਊਡਰ (Only Much Louder) ਦੇ ਸਾਬਕਾ ਸੀਈਓ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅਗਸਤ ਵਿੱਚ ਸੀਬੀਆਈ ਨੇ ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਸ ਦਰਜ ਕੀਤਾ ਸੀ ਅਤੇ ਅੱਠ ਜਣਿਆਂ ਖ਼ਿਲਾਫ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਸੀ। ਮੁਲਜ਼ਮਾਂ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ, ਡਿਪਟੀ ਕਮਿਸ਼ਨਰ ਆਨੰਦ ਤਿਵਾੜੀ ਅਤੇ ਸਹਾਇਕ ਕਮਿਸ਼ਨਰ ਪੰਕਜ ਭਟਨਾਗਰ ਸ਼ਾਮਲ ਹਨ।