Site icon TheUnmute.com

ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ CBI ਨੇ ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਤਲਬ

Delhi liquor scam

ਚੰਡੀਗੜ੍ਹ, 09 ਸਤੰਬਰ 2023: ਦਿੱਲੀ ਕਥਿਤ ਸ਼ਰਾਬ ਘਪਲੇ ਮਾਮਲੇ (Delhi liquor scam) ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਅਧਿਕਾਰੀਆਂ ਨੂੰ ਬਿਆਨ ਦਰਜ ਕਰਵਾਉਣ ਲਈ ਦਿੱਲੀ ਸੱਦਿਆ ਗਿਆ ਹੈ। ਇਹ ਉਹੀ ਮਾਮਲਾ ਹੈ, ਜਿਸ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਇਹ ਸੰਮਨ ਦਿੱਲੀ ਵਿੱਚ ਸੀਬੀਆਈ ਦੇ ਵਧੀਕ ਐਸਪੀ ਰਾਜੀਵ ਕੁਮਾਰ ਵੱਲੋਂ ਜਾਰੀ ਕੀਤੇ ਗਏ ਹਨ।

ਖਬਰਾਂ ਮੁਤਾਬਕ ਸੰਮਨ ਵਿੱਚ ਪੰਜਾਬ ਦੇ 10 ਅਧਿਕਾਰੀਆਂ ਨੂੰ ਸੋਮਵਾਰ ਅਤੇ ਮੰਗਲਵਾਰ ਨੂੰ ਰਾਜਧਾਨੀ ਵਿੱਚ ਸੀਬੀਆਈ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਹੈ। ਆਈਪੀਸੀ ਦੀ ਧਾਰਾ 160 ਤਹਿਤ ਜਾਰੀ ਸੰਮਨ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਰਾਹੀਂ ਭੇਜੇ ਗਏ ਸਨ। ਜ਼ਿਕਰਯੋਗ ਹੈ ਕਿ ਦਿੱਲੀ ਆਬਕਾਰੀ ਘਪਲੇ (Delhi liquor scam) ‘ਚ ਈਡੀ ਪਹਿਲਾਂ ਹੀ ਤਿੰਨ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਜਿਸ ਵਿੱਚ ਵਿੱਤ ਕਮਿਸ਼ਨਰ ਆਬਕਾਰੀ ਤੇ ਕਰ ਕੇਏਪੀ ਸਿਨਹਾ ਦਾ ਨਾਂ ਵੀ ਸ਼ਾਮਲ ਹੈ।

Exit mobile version