July 2, 2024 9:09 pm
Satya Pal Malik

ਸੀਬੀਆਈ ਨੇ ਦਿੱਲੀ ਵਿਖੇ ਮੇਘਾਲਿਆ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਤੋਂ ਕੀਤੀ ਪੁੱਛਗਿੱਛ

ਚੰਡੀਗੜ੍ਹ 08 ਅਕਤੂਬਰ 2022: ਸੀਬੀਆਈ ਨੇ ਮੇਘਾਲਿਆ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ (Satya Pal Malik) ਤੋਂ ਦਿੱਲੀ ਵਿੱਚ ਸੀਬੀਆਈ ਹੈੱਡਕੁਆਰਟਰ ਵਿੱਚ ਪੁੱਛਗਿੱਛ ਕੀਤੀ। ਕੇਂਦਰੀ ਏਜੰਸੀ ਦੇ ਦਿੱਲੀ ਹੈੱਡਕੁਆਰਟਰ ਵਿਖੇ ਉਨ੍ਹਾਂ ਨਾਲ ਸਵਾਲ-ਜਵਾਬ ਕੀਤੇ ਗਏ । ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਰਾਜਪਾਲ ਸੀ ਤਾਂ ਉਨ੍ਹਾਂ ਨੂੰ ਦੋ ਫਾਈਲਾਂ ਕਲੀਅਰ ਕਰਨ ਲਈ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ।

ਇਸ ਤੋਂ ਪਹਿਲਾਂ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ (Satya Pal Malik) ਵੱਲੋਂ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੇ ਜਾਣ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਗਏ ਸਨ। ਇਸ ਨੂੰ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਦਰਅਸਲ ਸੱਤਿਆ ਪਾਲ ਮਲਿਕ ਨੇ ਦਾਅਵਾ ਕੀਤਾ ਸੀ ਕਿ ਜਦੋਂ ਉਹ ਜੰਮੂ-ਕਸ਼ਮੀਰ ਦੇ ਰਾਜਪਾਲ ਸਨ ਤਾਂ ਉਨ੍ਹਾਂ ਨੂੰ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਇਹ ਪੇਸ਼ਕਸ਼ ‘ਅੰਬਾਨੀ’ ਅਤੇ ‘ਆਰਐਸਐਸ ਨਾਲ ਜੁੜੇ ਵਿਅਕਤੀ’ ਦੀਆਂ ਦੋ ਫਾਈਲਾਂ ਕਲੀਅਰ ਕਰਨ ਦੇ ਬਦਲੇ ਕੀਤੀ ਜਾਣੀ ਸੀ, ਪਰ ਉਸ ਨੇ ਇਹ ਸੌਦਾ ਠੁਕਰਾ ਦਿੱਤਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਸੀ ਅਤੇ ਕਿਹਾ ਸੀ ਕਿ ਉਸ ਸਮੇਂ ਪੀਐਮ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਨਾਲ ਸਮਝੌਤਾ ਨਾ ਕਰਨ ਲਈ ਕਿਹਾ ਸੀ। ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਨੂੰ ਸੀਬੀਆਈ ਦੇ ਇਸ ਦਾਅਵੇ ਦੀ ਜਾਂਚ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਜਿਸ ਨੂੰ ਹੁਣ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।