ਕਰਨਲ ਪੁਸ਼ਪਿੰਦਰ ਬਾਠ

ਪਟਿਆਲਾ ‘ਚ ਕਰਨਲ ‘ਤੇ ਹ.ਮ.ਲੇ ਮਾਮਲੇ ਦੀ ਹੋਵੇਗੀ CBI ਜਾਂਚ, ਹਾਈ ਕੋਰਟ ਦਾ ਫੈਸਲਾ

ਚੰਡੀਗੜ੍ਹ, 16 ਜੁਲਾਈ 2025: ਕੁਝ ਮਹੀਨੇ ਪਹਿਲਾਂ ਪਟਿਆਲਾ ‘ਚ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦੇ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ | ਇਸ ਦੌਰਾਨ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।

ਪਹਿਲਾਂ ਇਹ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਗਈ ਸੀ, ਪਰ ਹਾਈ ਕੋਰਟ ਨੇ ਮੰਨਿਆ ਕਿ ਚੰਡੀਗੜ੍ਹ ਪੁਲਿਸ ਮਾਮਲੇ ਦੀ ਨਿਰਪੱਖ ਅਤੇ ਪ੍ਰਭਾਵਸ਼ਾਲੀ ਜਾਂਚ ਕਰਨ ‘ਚ ਅਸਫਲ ਰਹੀ। ਮੀਡੀਆ ਨਾਲ ਗੱਲਬਾਤ ਕਰਦਿਆਂ ਕਰਨਲ ਦੀ ਪਤਨੀ ਨੇ ਕਿਹਾ ਕਿ ਅਦਾਲਤ ਦਾ ਇਹ ਫੈਸਲਾ ਰਾਹਤ ਦੇਣ ਵਾਲਾ ਹੈ, ਕਿਉਂਕਿ ਹੁਣ ਉਮੀਦ ਹੈ ਕਿ ਸੱਚਾਈ ਸਾਹਮਣੇ ਆਵੇਗੀ।

ਇਸ ਸੰਬੰਧੀ ਛੇਤੀ ਹੀ ਅਦਾਲਤ ਵੱਲੋਂ ਇੱਕ ਰਸਮੀ ਹੁਕਮ ਵੀ ਜਾਰੀ ਕੀਤਾ ਜਾਵੇਗਾ, ਜਿਸ ‘ਚ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਸੀਬੀਆਈ ਨੂੰ ਜਾਂਚ ਕਿੰਨੀ ਦੇਰ ‘ਚ ਪੂਰੀ ਕਰਨੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਾਂਚ ਦਾ ਮਾਮਲਾ ਹੈ। ਜਾਂਚ ਹੋਣੀ ਚਾਹੀਦੀ ਹੈ। ਪਹਿਲਾਂ ਪਰਿਵਾਰ ਨੇ ਚੰਡੀਗੜ੍ਹ ਪੁਲਿਸ ਤੋਂ ਇਸਦੀ ਮੰਗ ਕੀਤੀ ਸੀ। ਬਾਕੀ ਜਾਂਚ ਦੇ ਹੁਕਮ ਆਉਣ ਤੋਂ ਬਾਅਦ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ।

Read More: ਕਰਨਲ ਪੁਸ਼ਪਿੰਦਰ ਬਾਠ ’ਤੇ ਹਮਲੇ ਮਾਮਲੇ ‘ਚ ਵੱਡੀ ਕਾਰਵਾਈ, 4 ਇੰਸਪੈਕਟਰ ਸਣੇ 12 ਪੁਲਿਸ ਮੁਲਾਜ਼ਮ ਸਸਪੈਂਡ

Scroll to Top