June 30, 2024 12:20 pm
CBI raids AAP MLA

ਸੀਬੀਆਈ ਵਲੋਂ ਅਮਰਗੜ੍ਹ ਤੋਂ ‘ਆਪ’ ਵਿਧਾਇਕ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ 07 ਮਈ 2022: ਸੀਬੀਆਈ (CBI) ਵਲੋਂ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ (MLA Jaswant Singh Gajjan Majra) ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਪੀਟੀਆਈ ਦੇ ਮੁਤਾਬਕ ਸੀਬੀਆਈ (CBI) ਨੂੰ ਮਿਲੀ ਖਬਰ ਅਨੁਸਾਰ 40 ਕਰੋੜ ਦੇ ਬੈਂਕ ਫਰਾਡ ਮਾਮਲੇ ‘ਚ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਛਾਪੇਮਾਰੀ ਦੌਰਾਨ ਸੀਬੀਆਈ ਨੇ 94 ਦਸਤਖਤ ਕੀਤੇ ਖਾਲੀ ਚੈੱਕ ਅਤੇ ਕਈ ਆਧਾਰ ਕਾਰਡ ਬਰਾਮਦ ਕੀਤੇ ਹਨ।