Manish Sisodia

CBI ਮਨੀਸ਼ ਸਿਸੋਦੀਆ ਨੂੰ ਅਦਾਲਤ ‘ਚ ਕਰੇਗੀ ਪੇਸ਼, ‘ਆਪ’ ਵਰਕਰਾਂ ਦਾ ਪ੍ਰਦਰਸ਼ਨ ਜਾਰੀ

ਚੰਡੀਗੜ੍ਹ 27 ਫਰਵਰੀ 2023: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia)ਨੂੰ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸਿਸੋਦੀਆ ਨੂੰ ਸ਼ਰਾਬ ਘੁਟਾਲੇ ਦੇ ਸਿਲਸਿਲੇ ‘ਚ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੱਲ੍ਹ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਇਸਦੇ ਨਾਲ ਹੀ ਅੱਜ ਮਨੀਸ਼ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ |

ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਖਿਲਾਫ ਆਮ ਆਦਮੀ ਪਾਰਟੀ ਅੱਜ ਦੇਸ਼ ਵਿਆਪੀ ਪੱਧਰ ‘ਤੇ ਪ੍ਰਦਰਸ਼ਨ ਕਰ ਰਹੀ ਹੈ। ਪੁਲਿਸ ਨੇ ‘ਆਪ’ ਪਾਰਟੀ ਦਫ਼ਤਰ ਆਸ-ਪਾਸ ਪੁਲਿਸ ਨੇ ਧਾਰਾ 144 ਲਗਾਈ ਸੀ, ਜਿਸਦੀ ਦੀ ਉਲੰਘਣਾ ਕਰਨ ‘ਤੇ ‘ਆਪ’ ਦੇ 36 ਆਗੂਆਂ ਨੂੰ ਹਿਰਾਸਤ ‘ਚ ਲਿਆ ਸੀ।ਦਿੱਲੀ ਵਿੱਚ ਪਾਰਟੀ ਦਫ਼ਤਰ ਦੇ ਬਾਹਰ ‘ਆਪ’ ਵਰਕਰਾਂ ਨੇ ਕਾਲੇ ਰਿਬਨ ਬੰਨ੍ਹ ਕੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਤੋਂ ਹੀ ਪੂਰੀ ਆਮ ਆਦਮੀ ਪਾਰਟੀ ਉਨ੍ਹਾਂ ਦੇ ਬਚਾਅ ‘ਚ ਆ ਗਈ ਹੈ। ਅੱਜ ਪੂਰੇ ਦੇਸ਼ ਵਿੱਚ ਪਾਰਟੀ ਦੇ ਧਰਨੇ ਚੱਲ ਰਹੇ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਟਵੀਟ ਕਰਕੇ ਆਪਣੇ ਸਿੱਖਿਆ ਮੰਤਰੀ ਦਾ ਬਚਾਅ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ ‘ਚ ਲਿਖਿਆ, ਮੈਨੂੰ ਦੱਸਿਆ ਗਿਆ ਹੈ ਕਿ ਸੀਬੀਆਈ ਦੇ ਜ਼ਿਆਦਾਤਰ ਅਧਿਕਾਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਸਨ। ਹਰ ਕੋਈ ਮਨੀਸ਼ ਦੀ ਬਹੁਤ ਇੱਜ਼ਤ ਕਰਦਾ ਹੈ ਅਤੇ ਉਸ ਦੇ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਪਰ ਆਪਣੇ ਸਿਆਸੀ ਆਕਾਵਾਂ ਦੇ ਦਬਾਅ ਹੇਠ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਹੋਣਾ ਪਿਆ।

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਘਰ ਪਹੁੰਚੇ। ਦੋਵਾਂ ਮੁੱਖ ਮੰਤਰੀਆਂ ਨੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਸਿਸੋਦੀਆ ਸੱਚੇ ਦੇਸ਼ ਭਗਤ ਹਨ। ਪਰਮਾਤਮਾ ਉਹਨਾਂ ਦੇ ਨਾਲ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇਸ਼ ਦੀ ਗੰਦੀ ਰਾਜਨੀਤੀ ਕਾਰਨ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਸਿਸੋਦੀਆ ਦੀ ਪਤਨੀ ਗੰਭੀਰ ਬੀਮਾਰੀ ਤੋਂ ਪੀੜਤ ਹੈ। ਸਿਰਫ਼ ਮਨੀਸ਼ ਹੀ ਉਨ੍ਹਾਂ ਦੀ ਦੇਖਭਾਲ ਕਰਦਾ ਸੀ। ਦੇਸ਼ ਨੂੰ ਉਨ੍ਹਾਂ ‘ਤੇ ਮਾਣ ਹੈ। ਆਮ ਆਦਮੀ ਪਾਰਟੀ ਇੱਕ ਪਰਿਵਾਰ ਵਾਂਗ ਹੈ, ਸਾਰੇ ਮਿਲ ਕੇ ਆਪਣੀ ਪਤਨੀ ਦਾ ਖਿਆਲ ਰੱਖਣਗੇ। ਪਰਮਾਤਮਾ ਉਹਨਾਂ ਦੇ ਨਾਲ ਹੈ। ਉਹ ਬੇਕਸੂਰ ਹੈ।

ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਗੰਦੀ ਰਾਜਨੀਤੀ ਹੈ।ਉਨ੍ਹਾਂ ਨੇ ਕਿਹਾ ਕਿ ਗ੍ਰਿਫ਼ਤਾਰੀ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਹਰ ਕੋਈ ਦੇਖ ਰਿਹਾ ਹੈ। ਲੋਕ ਸਭ ਕੁਝ ਸਮਝ ਰਹੇ ਹਨ। ਲੋਕ ਇਸ ਦਾ ਜਵਾਬ ਦੇਣਗੇ। ਇਸ ਨਾਲ ਸਾਡਾ ਹੌਂਸਲਾ ਹੋਰ ਵਧੇਗਾ। ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ। ਮਨੀਸ਼ ਸਿਸੋਦੀਆ ਨੂੰ ਫਰਜ਼ੀ ਅਤੇ ਝੂਠੇ ਕੇਸ ਵਿੱਚ ਫਸਾਉਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਭਰ ਵਿੱਚ ਇਮਾਨਦਾਰ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਖਰਬਾਂ ਰੁਪਏ ਲੁੱਟਣ ਵਾਲੇ ਦੋਸਤ ਬਣ ਗਏ ਹਨ। ਇਸ ਦਾ ਜਵਾਬ ਲੋਕ ਹੀ ਦੇਣਗੇ।

Scroll to Top