Dinesh Gunawardena

CBSE ਬੋਰਡ ਨੇ 12ਵੀਂ ਜਮਾਤ ਦਾ ਨਤੀਜ਼ਾ ਐਲਾਨਿਆ, ਕੁੜੀਆਂ ਨੇ ਮਾਰੀ ਬਾਜ਼ੀ

ਚੰਡੀਗੜ੍ਹ 22 ਜੁਲਾਈ 2022: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਵਲੋਂ ਅੱਜ ਆਪਣੀ ਅਧਿਕਾਰਤ ਵੈੱਬਸਾਈਟ ‘ਤੇ 12ਵੀਂ ਜਮਾਤ ਦੇ 2022 ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਵਿਦਿਆਰਥੀ ਸੀ.ਬੀ.ਐੱਸ.ਈ ਦੀ ਅਧਿਕਾਰਤ ਵੈੱਬਸਾਈਟ cbse.gov.in ਅਤੇ cbseresults.nic.in ’ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ। ਇਸ ਵਾਰ ਇਨ੍ਹਾਂ ਨਤੀਜਿਆਂ ‘ਚ ਕੁੜੀਆਂ ਨੇ ਬਾਜ਼ੀ ਮਾਰੀ ਹੈ | ਜਿਸ ਵਿਚ ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 94.54 ਫੀਸਦੀ ਰਹੀ ਅਤੇ ਮੁੰਡਿਆਂ ਦੀ ਪਾਸ ਪ੍ਰਤੀਸ਼ਤਤਾ 91.25 ਫੀਸਦੀ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਨੇ 92.71% ਦੀ ਪਾਸ ਫ਼ੀਸਦੀ ਦਰਜ ਕੀਤੀ ਹੈ। ਇਸਦੇ ਨਾਲ ਹੀ ਜਿਹੜੇ ਉਮੀਦਵਾਰ CBSE 12ਵੀਂ ਦੇ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਉਹ ਅਧਿਕਾਰਤ ਵੈੱਬਸਾਈਟ ‘ਤੇ ਦਿੱਤੇ ਲਿੰਕ ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ।

Scroll to Top