Site icon TheUnmute.com

CBSE ਨੇ ਸਕੂਲਾਂ ਨੂੰ ਪੱਤਰ ਜਾਰੀ ਕਰ ਬੋਰਡ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਮੰਗੀ ਸੂਚੀ

ਚੰਡੀਗੜ੍ਹ 9ਸਤੰਬਰ 2024 : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਸਕੂਲਾਂ ਨੂੰ ਪੱਤਰ ਜਾਰੀ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਸੂਚੀ (LOC) ਮੰਗੀ ਹੈ। ਇਨ੍ਹਾਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ 4 ਅਕਤੂਬਰ ਤੱਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬੋਰਡ ਨੇ ਇਸ ਸਾਲ ਤੋਂ 300 ਰੁਪਏ ਦੀ ਮਾਈਗ੍ਰੇਸ਼ਨ ਫੀਸ ਵੀ ਮੁਆਫ ਕਰ ਦਿੱਤੀ ਹੈ। ਇਸ ਸਬੰਧੀ ਸਰਟੀਫਿਕੇਟ ਵਿਦਿਆਰਥੀਆਂ ਨੂੰ ਸਿੱਧੇ ਡਿਜੀਲਾਕਰ ਤੋਂ ਹੀ ਪ੍ਰਦਾਨ ਕੀਤੇ ਜਾਣਗੇ। ਬੋਰਡ ਦੇ ਪ੍ਰੀਖਿਆ ਕੰਟਰੋਲਰ ਨੇ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਪ੍ਰੀਖਿਆਵਾਂ ਵਿੱਚ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਹੀ ਬੈਠਣ ਦਿੱਤਾ ਜਾਵੇਗਾ, ਜਿਨ੍ਹਾਂ ਦੀ ਸੂਚੀ ਹੁਣ ਸਕੂਲਾਂ ਵੱਲੋਂ ਬੋਰਡ ਨੂੰ ਭੇਜੀ ਜਾਵੇਗੀ।

ਸਕੂਲਾਂ ਨੂੰ ਸਿਰਫ਼ ਆਪਣੇ ਹੀ ਵਿਦਿਆਰਥੀਆਂ ਦੀ ਸੂਚੀ ਭੇਜਣ ਲਈ ਕਿਹਾ ਗਿਆ ਹੈ ਜੋ ਨਿਯਮਤ ਤੌਰ ‘ਤੇ ਸਕੂਲ ਆ ਰਹੇ ਹਨ। ਬੋਰਡ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਈ ਵਾਰ ਸਕੂਲ ਦੂਜੇ ਸਕੂਲਾਂ ਤੋਂ ਪੈਸੇ ਲੈ ਕੇ ਉਨ੍ਹਾਂ ਵਿਦਿਆਰਥੀਆਂ ਦੀ ਸੂਚੀ ਭੇਜ ਦਿੰਦੇ ਹਨ ਜੋ ਨਿਯਮਤ ਕਲਾਸਾਂ ਵਿੱਚ ਨਹੀਂ ਗਏ ਹਨ। ਜੇਕਰ ਅਜਿਹੇ ਵਿਦਿਆਰਥੀਆਂ ਦੀ ਸ਼ਿਕਾਇਤ ਮਿਲਦੀ ਹੈ ਤਾਂ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਜਾਵੇਗੀ ਅਤੇ ਗਲਤ ਸੂਚਨਾ ਦੇਣ ਵਾਲੇ ਸਕੂਲਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸਕੂਲਾਂ ਨੂੰ ਸੀਬੀਐਸਈ ਦੇ ਅਨੁਸਾਰ ਵਿੱਦਿਅਕ ਸਾਲ ਦੀ ਸ਼ੁਰੂਆਤ ਵਿੱਚ ਨੌਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਵੇਰਵੇ ਜਮ੍ਹਾਂ ਕਰਾਉਣੇ ਪੈਣਗੇ। ਦੇਣਾ ਪੈਂਦਾ ਹੈ।

Exit mobile version