June 30, 2024 5:15 am
Central Board of Secondary Education

ਅੱਜ ਆ ਸਕਦਾ ਹੈ ਸੀ.ਬੀ.ਐੱਸ.ਈ. 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ

ਲੁਧਿਆਣਾ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) (Central Board of Secondary Education) ਵੱਲੋਂ 12ਵੀਂ ਜਮਾਤ ਦੀ ਪਹਿਲੀ ਪ੍ਰੀਖਿਆ ਦਾ ਨਤੀਜਾ ਅੱਜ ਭਾਵ ਬੁੱਧਵਾਰ ਨੂੰ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਸੀ.ਬੀ.ਐਸ.ਈ ਨੇ ਇਸ ਬਾਰੇ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।

12ਵੀਂ ਦਾ ਨਤੀਜਾ ਅਧਿਕਾਰਤ ਵੈੱਬਸਾਈਟ cbseresults.nic.in ‘ਤੇ ਜਾਰੀ ਕੀਤਾ ਜਾਵੇਗਾ ਅਤੇ ਉਮੀਦਵਾਰ ਇਸ ਵੈੱਬਸਾਈਟ ‘ਤੇ ਆਪਣੇ ਨਤੀਜੇ ਦੇਖ ਸਕਣਗੇ। ਸੀ.ਬੀ.ਐਸ.ਈ. 12ਵੀਂ ਦੀ ਪ੍ਰੀਖਿਆ 1 ਤੋਂ 22 ਦਸੰਬਰ ਤੱਕ ਲਈ ਗਈ ਸੀ।