ਚੰਡੀਗੜ੍ਹ, 30 ਜੁਲਾਈ 2024: ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਨੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਰੀਅਪੀਅਰ ਵਾਲੇ ਵਿਦਿਆਰਥੀਆਂ (Re-appear students) ਨੂੰ ਵਿਸ਼ੇਸ਼ ਪ੍ਰੀਖਿਆ ਦਾ ਮੌਕਾ ਦਿੱਤਾ ਹੈ। ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ‘ਚ ਈਵਨ ਅਤੇ ਔਡ ਸਮੈਸਟਰ ਦੀਆਂ ਪ੍ਰੀਖਿਆਵਾਂ ‘ਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਪ੍ਰੀਖਿਆ ਦਾ ਮੌਕਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 12 ਅਗਸਤ, 2024 ਤੱਕ ਵਿਦਿਆਰਥੀ ਲੋੜੀਂਦੀ ਫੀਸ ਦੇ ਕੇ ਆਨਲਾਈਨ ਪ੍ਰੀਖਿਆ ਫਾਰਮ ਭਰ ਸਕਦੇ ਹਨ। ਪ੍ਰੀਖਿਆ ਦੀ ਮਿਤੀ ਅਤੇ ਪ੍ਰੀਖਿਆ ਕੇਂਦਰ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਉਪਲਬੱਧ ਕਰਵਾਏ ਜਾਣਗੇ।
ਮਾਰਚ 7, 2026 12:12 ਬਾਃ ਦੁਃ




