ਚੰਡੀਗੜ੍ਹ, 13 ਮਈ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਪ੍ਰਾਪਤ ਕੀਤੀ ਹੈ । ਆਮ ਆਦਮੀ ਪਾਰਟੀ ਨੇ ਜਲੰਧਰ ‘ਚ ਕਾਂਗਰਸ ਦਾ ਗੜ੍ਹ ਢਾਹ ਦਿੱਤਾ ਹੈ। ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ ਹੈ। ‘ਆਪ’ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ |
ਇਸਦੇ ਨਾਲ ਹੀ ਜਲੰਧਰ ਚੋਣ ਵਿੱਚ ਜਿੱਤ ‘ਤੇ ਮੋਹਾਲੀ ਵਿਖੇ ‘ਆਪ’ ਵਰਕਰਾਂ ਨੇ ਲੱਡੂ ਵੰਡ ਕੇ ਜਿੱਤ ਦੀ ਖੁਸ਼ੀ ਮਨਾਈ | ਇਸ ਮੌਕੇ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਵਰਕਰਾਂ ਨਾਲ ਲੱਡੂ ਵੰਡ ਕੇ ਜਿੱਤ ਦਾ ਜਸ਼ਨ ਮਨਾਇਆ | ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਸਮੇਤ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ ਹੈ |
ਉਨ੍ਹਾਂ ਨੇ ਕਿਹਾ ਵਿਰੋਧੀ ਪਾਰਟੀਆਂ ਹਮੇਸ਼ਾ ਹੀ ਇਲਜ਼ਾਮ ਲਗਾਉਂਦੀਆਂ ਸਨ ਕਿ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਹੈ ਅਤੇ ਕਈ ਹੋਰ ਦੋਸ਼ ਲਾਏ ਜਾਂਦੇ ਸਨ | ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 92 ਸ਼ੀਟਾਂ ਜਿੱਤਾ ਕੇ ਰਿਕਾਰਡ ਕਾਇਮ ਕੀਤਾ ਸੀ ਅੱਜ ਫਿਰ ਜਲੰਧਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ‘ਤੇ ਮੋਹਰ ਲਗਾ ਕੇ ਜਿੱਤ ਦਿਵਾਈ ਹੈ | ਜਲੰਧਰ ਵਾਸੀਆਂ ਨੇ ਸਮਝ ਚੁੱਕੇ ਹਨ ਕਿ ਉਨ੍ਹਾਂ ਲਈ ਕੌਣ ਮਾੜਾ ਹੈ ਕੌਣ ਚੰਗਾ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੀ ਤਰੱਕੀ ਲਈ ਹੋਰ ਕੰਮ ਕਰੇਗੀ |