Site icon TheUnmute.com

ਫਰੀਦਕੋਟ ਵਿਖੇ ਸਥਾਪਿਤ ਹੋਵੇਗਾ ਸੈਂਟਰ ਆਫ ਐਕਸੀਲੈਂਸ, PSDM ਤੇ BFUHS ਵਿਚਾਲੇ ਸਮਝੌਤਾ ਸਹੀਬੱਧ

BFUHS

ਚੰਡੀਗੜ੍ਹ, 20 ਨਵੰਬਰ 2024: ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS) ਨਾਲ ਇਕ ਅਹਿਮ ਸਮਝੌਤਾ ਕੀਤਾ ਹੈ | ਇਸ ਤਹਿਤ ਹਰ ਸਾਲ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ | ਇਸਦੇ ਨਾਲ ਹੀ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ‘ਚ ਇੱਕ ਸੈਂਟਰ ਆਫ਼ ਐਕਸੀਲੈਂਸ ਵੀ ਸਥਾਪਿਤ ਕੀਤਾ ਜਾਵੇਗਾ।

ਇਸ ਸਮਝੌਤੇ ‘ਤੇ ਪੀ.ਐੱਸ.ਡੀ.ਐੱਮ. ਦੀ ਮਿਸ਼ਨ ਡਾਇਰੈਕਟਰ ਅੰਮ੍ਰਿਤ ਸਿੰਘ ਅਤੇ ਬੀਐੱਫਯੂਐੱਚਐੱਸ (BFUHS) ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੇ ਹਸਤਾਖਰ ਕੀਤੇ। ਇਸ ਦੌਰਾਨ ਪੰਜਾਬ ਦੇ ਕੈਬਿਨਟ ਮੰਤਰੀ ਮੰਤਰੀ ਅਮਨ ਅਰੋੜਾ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਰਹੇ |

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੋਮ ਹੈਲਥ ਏਡ, ਆਪਰੇਟਿੰਗ ਥੀਏਟਰ ਟੈਕਨੀਸ਼ੀਅਨ, ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ (ਬੇਸਿਕ), ਜਨਰਲ ਡਿਊਟੀ ਅਸਿਸਟੈਂਟ, ਡੈਂਟਲ ਅਸਿਸਟੈਂਟ, ਪਲਾਸਟਰ ਤਕਨੀਕਾਂ, ਆਰਥੋਪੈਡਿਕ ਟੈਕਨੀਸ਼ੀਅਨ, ਸੀ.ਟੀ. ਅਤੇ ਹੁਨਰ ਵਿਕਾਸ ਸਰਟੀਫਿਕੇਟ MRI ਵਰਗੇ ਕੋਰਸ ਕਰਵਾਏ ਜਾਣਗੇ।

ਇਸ ਬਾਰੇ ਮਿਸ਼ਨ ਡਾਇਰੈਕਟਰ ਅੰਮ੍ਰਿਤ ਸਿੰਘ ਨੇ ਕਿਹਾ ਕਿ ਪੀਐਸਡੀਐਮ ਵੱਲੋਂ ਫੰਡਿੰਗ ਉਮੀਦਵਾਰਾਂ ਦੀ ਭਰਤੀ ‘ਚ ਮਾਰਗਦਰਸ਼ਨ ਦੇ ਨਾਲ-ਨਾਲ ਸਹਾਇਤਾ ਪ੍ਰਦਾਨ ਕਰੇਗਾ ਅਤੇ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਨਿਗਰਾਨੀ ਕਰੇਗਾ। BFUHS ਸੈਂਟਰ ਆਫ਼ ਐਕਸੀਲੈਂਸ ਦਾ ਪ੍ਰਬੰਧਨ ਕਰਨ ਦੇ ਨਾਲ-ਨਾਲ ਉਮੀਦਵਾਰਾਂ ਨੂੰ ਸਿਖਲਾਈ ਅਤੇ ਪਲੇਸਮੈਂਟ ਸਹੂਲਤਾਂ ਪ੍ਰਦਾਨ ਕਰੇਗਾ।

Exit mobile version