Site icon TheUnmute.com

ਕੇਂਦਰ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ: ਜਗਜੀਤ ਸਿੰਘ ਡੱਲੇਵਾਲ

Jagjit Singh Dallewal

ਚੰਡੀਗੜ੍ਹ, 17 ਫਰਵਰੀ 2024: ਐਤਵਾਰ ਨੂੰ ਇੱਥੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal)  ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਟਾਲ-ਮਟੋਲ ਦੀ ਨੀਤੀ ਨਹੀਂ ਅਪਣਾਉਣੀ ਚਾਹੀਦੀ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਅਗਲੇ ਮਹੀਨੇ ਲੋਕ ਸਭਾ ਚੋਣਾਂ ਦਾ ਐਲਾਨ ਹੋ ਸਕਦਾ ਹੈ। ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨ ਕਰਜ਼ਾ ਮੁਆਫ਼ੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਤਿੰਨ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਸ਼ਾਮ ਲਗਭਗ 6 ਵਜੇ ਇੱਥੇ ਬੈਠਕ ਹੋਣੀ ਹੈ।

ਇਹ ਬੈਠਕ ਅਜਿਹੇ ਸਮੇਂ ਹੋਣੀ ਹੈ ਜਦੋਂ ਹਜ਼ਾਰਾਂ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ‘ਚ ਦਾਖਲ ਹੋਣ ਤੋਂ ਰੋਕਣ ਲਈ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਹਨ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਤਿੰਨ ਕੇਂਦਰੀ ਮੰਤਰੀਆਂ ਵਿਚਾਲੇ 8, 12 ਅਤੇ 15 ਫਰਵਰੀ ਨੂੰ ਗੱਲਬਾਤ ਹੋਈ ਸੀ, ਜੋ ਬੇਸਿੱਟਾ ਰਹੀ ਸੀ।

ਉਨ੍ਹਾਂ (Jagjit Singh Dallewal) ਕਿਹਾ ਕਿ ਜੇਕਰ ਸਰਕਾਰ ਇਹ ਸਮਝਦੀ ਹੈ ਕਿ ਉਹ ਚੋਣ ਜ਼ਾਬਤਾ ਲਾਗੂ ਹੋਣ ਤੱਕ ਬੈਠਕਾਂ ਜਾਰੀ ਰੱਖੇਗੀ ਅਤੇ ਫਿਰ ਕਹਿ ਦੇਵੇ ਕਿ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਅਸੀਂ ਕੁਝ ਨਹੀਂ ਕਰ ਸਕਦੇ।ਇਸਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ | ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਬੈਠਕ ਕਰਨਗੇ।

Exit mobile version