July 7, 2024 9:37 am
Jammu and Kashmir

ਕੇਂਦਰ ਨੂੰ ਜੰਮੂ-ਕਸ਼ਮੀਰ ‘ਚ ਛੇਤੀ ਤੋਂ ਛੇਤੀ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ: ਅਧੀਰ ਰੰਜਨ ਚੌਧਰੀ

ਚੰਡੀਗੜ੍ਹ, 11 ਦਸੰਬਰ 2023: ਜੰਮੂ-ਕਸ਼ਮੀਰ (Jammu and Kashmir) ਤੋਂ ਧਾਰਾ 370 ਹਟਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਜਾਇਜ਼ ਠਹਿਰਾਉਂਦੇ ਹੋਏ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ‘ਚ ਸਿਰਫ਼ ਭਾਰਤ ਦਾ ਸੰਵਿਧਾਨ ਹੀ ਸ਼ਾਸਨ ਕਰੇਗਾ। ਆਓ ਜਾਣਦੇ ਹਾਂ ਸੁਪਰੀਮ ਕੋਰਟ ਦੇ ਇਸ ਫੈਸਲੇ ‘ਤੇ ਵਿਰੋਧੀ ਧਿਰ ਦਾ ਕੀ ਕਹਿਣਾ ਹੈ-

ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜੰਮੂ-ਕਸ਼ਮੀਰ (Jammu and Kashmir) ਵਿੱਚ ਛੇਤੀ ਤੋਂ ਛੇਤੀ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ ਅਤੇ ਪੂਰਨ ਰਾਜ ਦਾ ਦਰਜਾ ਵੀ ਬਹਾਲ ਕਰਨਾ ਚਾਹੀਦਾ ਹੈ।ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਨੇ ਕਿਹਾ, ‘ਮੈਨੂੰ ਉਮੀਦ ਹੈ ਕਿ ਸਰਕਾਰ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰੇਗੀ ਅਤੇ ਲੋਕਾਂ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਮੌਕਾ ਦੇਵੇਗੀ।’

ਸ਼ਿਵ ਸੈਨਾ ਆਗੂ ਊਧਵ ਠਾਕਰੇ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖ਼ਤਮ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ, ‘ਅਸੀਂ ਧਾਰਾ 370 ਨੂੰ ਹਟਾਉਣ ਦਾ ਸਮਰਥਨ ਕੀਤਾ ਸੀ, ਇਸ ਲਈ ਅਸੀਂ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ।’