ਕੇਂਦਰ ਦਾ ਗੈਂਗਸਟਰਾਂ ਖਿਲਾਫ ਵੱਡਾ ਐਕਸ਼ਨ, NIA ਨੂੰ ਗੈਂਗਸਟਰਵਾਦ ਖ਼ਿਲਾਫ ਕਾਰਵਾਈ ਕਰਨ ਦੇ ਹੁਕਮ

NIA

ਚੰਡੀਗੜ੍ਹ 03 ਅਗਸਤ 2022: ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਕੇਂਦਰ ਸਰਕਾਰ ਅਲਰਟ ਹੋ ਗਈ ਹੈ | ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਪੰਜਾਬ ਵਿੱਚ ਗੈਂਗਸਟਰਾਂ ਦੇ ਗਠਜੋੜ ਦਾ ਪਤਾ ਲਗਾਏਗੀ। ਇਸਦੇ ਨਾਲ ਹੀ ਕੈਨੇਡਾ ‘ਚ ਬੈਠੇ ਗੈਂਗਸਟਰਾਂ ਨੂੰ ਭਾਰਤ ਲਿਆਂਦਾ ਜਾਵੇਗਾ |

ਐਨ.ਆਈ.ਏ. ਮੁਖੀ ਦਿਨਕਰ ਗੁਪਤਾ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਪੰਜਾਬ ਵਿੱਚ ਗੈਂਗਸਟਰਵਾਦ ਅਤੇ ਖਾਲਿਸਤਾਨ ਦੇ ਗਠਜੋੜ ਦੀ ਜਾਂਚ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਹਥਿਆਰਾਂ ਦੀ ਸਪਲਾਈ ਦੇ ਨਾਲ-ਨਾਲ ਖਾਲਿਸਤਾਨ ਸਮਰਥਕ ਅਤੇ ਡਰੱਗ ਤਸਕਰੀ ਨਾਲ ਜੁੜੇ ਮਾਮਲੇ ਸਾਹਮਣੇ ਆਉਂਦੇ ਹਨ |

ਸੂਤਰਾਂ ਦੇ ਮੁਤਾਬਕ ਕੇਂਦਰੀ ਏਜੰਸੀ (NIA) ਨੂੰ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਆਪ੍ਰੇਸ਼ਨ ‘ਚ ਵੱਡੇ ਪੱਧਰ ‘ਤੇ ਜਾਂਚ ਕੀਤੀ ਜਾਵੇਗੀ ਅਤੇ ਇਹ ਆਪਰੇਸ਼ਨ ਕੇਂਦਰੀ ਏਜੰਸੀ ਦੀ ਅਗਵਾਈ ‘ਚ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਕੇਂਦਰ ਦੀ ਅਗਵਾਈ ‘ਤੇ ਕੰਮ ਕਰਨ ਲਈ ਤਿਆਰ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।