SCO

ਖੁਰਾਕ ਸੰਕਟ ਨਾਲ ਨਜਿੱਠਣ ਲਈ ਮੱਧ ਏਸ਼ੀਆਈ ਦੇਸ਼ਾਂ ਨੂੰ ਸਹਿਯੋਗ ਵਧਾਉਣ ਦੀ ਲੋੜ: ਐੱਸ. ਜੈਸ਼ੰਕਰ

ਚੰਡੀਗੜ੍ਹ 01 ਨਵੰਬਰ 2022: ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ (Dr. S. Jaishankar) ਨੇ ਐਸਸੀਓ ਕੌਂਸਲ ਦੀ ਮੀਟਿੰਗ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਸਾਨੂੰ ਮੱਧ ਏਸ਼ੀਆਈ ਦੇਸ਼ਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਸਸੀਓ ਖੇਤਰ ਵਿੱਚ ਬਿਹਤਰ ਸੰਪਰਕ ਦੀ ਲੋੜ ਹੈ।

ਵਿਦੇਸ਼ ਮੰਤਰੀ ਨੇ ਕਿਹਾ ਕਿ ਚਾਬਹਾਰ ਬੰਦਰਗਾਹ ਅਤੇ ਇੰਟਰਨੈਸ਼ਨਲ ਨਾਰਥ ਸਾਊਥ ਟਰਾਂਸਪੋਰਟ ਕੋਰੀਡੋਰ ਖੇਤਰ ਵਿੱਚ ਆਰਥਿਕ ਸੰਭਾਵਨਾਵਾਂ ਨੂੰ ਖੋਲ੍ਹਣਗੇ। ਇਹਨਾਂ ਕਨੈਕਟੀਵਿਟੀ ਪ੍ਰੋਜੈਕਟਾਂ ਨੂੰ ਮੈਂਬਰ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਅੰਤਰਰਾਸ਼ਟਰੀ ਕਾਨੂੰਨ ਦਾ ਆਦਰ ਕਰਨਾ ਚਾਹੀਦਾ ਹੈ।

ਡਾ ਜੈਸ਼ੰਕਰ ਨੇ ਕਿਹਾ, ਐਸਸੀਓ ਦੇ ਮੈਂਬਰਾਂ ਨਾਲ ਸਾਡਾ ਕੁੱਲ ਵਪਾਰ 141 ਅਰਬ ਡਾਲਰ ਹੈ, ਜਿਸ ਦੇ ਕਈ ਗੁਣਾ ਵਧਣ ਦੀ ਸੰਭਾਵਨਾ ਹੈ। ਨਿਰਪੱਖ ਮਾਰਕੀਟ ਪਹੁੰਚ ਸਾਡੇ ਆਪਸੀ ਲਾਭ ਲਈ ਹੈ ਅਤੇ ਅੱਗੇ ਵਧਣ ਦਾ ਇੱਕੋ ਇੱਕ ਰਸਤਾ ਹੈ। ਜੈਸ਼ੰਕਰ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਆਉਣ ਵਾਲਾ ਸਾਲ 2023 ਸੰਯੁਕਤ ਰਾਸ਼ਟਰ ਦੁਆਰਾ ਅੰਤਰਰਾਸ਼ਟਰੀ ਬਾਜਰਾ ਸਾਲ ਵਜੋਂ ਮਨਾਇਆ ਜਾਵੇਗਾ। ਭਾਰਤ ਖੁਰਾਕ ਸੰਕਟ ਨਾਲ ਨਜਿੱਠਣ ਲਈ ਐਸਸੀਓ ਦੇ ਮੈਂਬਰ ਦੇਸ਼ਾਂ ਨਾਲ ਵੱਧ ਤੋਂ ਵੱਧ ਸਹਿਯੋਗ ਵਧਾਉਣਾ ਚਾਹੁੰਦਾ ਹੈ।

ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਸਥਾਪਨਾ

ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਸਥਾਪਨਾ 2001 ਵਿੱਚ ਰੂਸ, ਚੀਨ, ਕਿਰਗਿਜ਼ ਗਣਰਾਜ, ਕਜ਼ਾਕਿਸਤਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਦੇ ਰਾਜਾਂ ਦੇ ਮੁਖੀਆਂ ਦੁਆਰਾ ਸ਼ੰਘਾਈ ਵਿੱਚ ਇੱਕ ਸੰਮੇਲਨ ਵਿੱਚ ਕੀਤੀ ਗਈ ਸੀ। ਸਾਲਾਂ ਦੌਰਾਨ ਇਹ ਦੁਨੀਆ ਦੀਆਂ ਸਭ ਤੋਂ ਵੱਡੀਆਂ ਅੰਤਰ-ਖੇਤਰੀ ਅੰਤਰਰਾਸ਼ਟਰੀ ਸੰਸਥਾਵਾਂ ਵਿੱਚੋਂ ਇੱਕ ਵਜੋਂ ਉੱਭਰਿਆ ਹੈ। 2017 ਵਿੱਚ ਭਾਰਤ ਅਤੇ ਪਾਕਿਸਤਾਨ ਇਸ ਦੇ ਸਥਾਈ ਮੈਂਬਰ ਬਣ ਗਏ।

ਸਾਲਾਨਾ ਐਸਸੀਓ ਸੰਮੇਲਨ ਪਿਛਲੇ ਮਹੀਨੇ ਉਜ਼ਬੇਕਿਸਤਾਨ ਦੇ ਸਮਰਕੰਦ ਸ਼ਹਿਰ ਵਿੱਚ ਹੋਇਆ ਸੀ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਸਮੂਹ ਦੇ ਹੋਰ ਨੇਤਾ ਸ਼ਾਮਲ ਹੋਏ।

Scroll to Top