Budget

ਗਰੀਬਾਂ ਦੇ ਸਿਰ ‘ਤੇ ਛੱਤ ਪ੍ਰਦਾਨ ਕਰਨ ‘ਚ ਮੱਦਦ ਕਰੇਗਾ ਕੇਂਦਰੀ ਬਜਟ: CM ਨਾਇਬ ਸਿੰਘ

ਚੰਡੀਗੜ੍ਹ, 24 ਜੁਲਾਈ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ (Budget) ਗਰੀਬਾਂ ਅਤੇ ਕਿਸਾਨਾਂ ਨੂੰ ਸਸ਼ਕਤ ਕਰੇਗਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਬਜਟ ਗਰੀਬਾਂ ਦੇ ਸਿਰ ‘ਤੇ ਛੱਤ ਪ੍ਰਦਾਨ ਕਰਨ ‘ਚ ਮੱਦਦ ਕਰੇਗਾ।

ਕੇਂਦਰੀ ਬਜਟ (Budget) ਦੀਆਂ ਵਿਵਸਥਾਵਾਂ ਨਾਲ ਦੇਸ਼ ਦੇ ਵਿਕਾਸ ਦੀ ਰਫ਼ਤਾਰ ਵਧੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਲ 2047 ਤੱਕ ਵਿਕਸਤ ਭਾਰਤ ਬਣਨ ਦਾ ਸੁਪਨਾ ਸਾਕਾਰ ਹੋਵੇਗਾ। ਉਨ੍ਹਾਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਬਪੱਖੀ ਅਤੇ ਰੁਜ਼ਗਾਰ-ਮੁਖੀ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਪਿਛਲੇ ਸਾਢੇ 9 ਸਾਲਾਂ ਵਿੱਚ ਮੌਜੂਦਾ ਸੂਬਾ ਸਰਕਾਰ ਨੇ ਸਰਕਾਰੀ ਕੰਮਕਾਜ ‘ਚ ਸੂਚਨਾ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਸਿਸਟਮ ਵਿੱਚ ਬਦਲਾਅ ਲਿਆਉਣ ਦਾ ਕੰਮ ਕੀਤਾ ਹੈ, ਜਿਸ ਕਾਰਨ ਗਰੀਬ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਤਜਵੀਜ਼ ਤੇ ਬਿਨਾਂ ਕਿਸੇ ਖਰਚੇ ਦੀ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਨੌਜਵਾਨਾਂ ‘ਚ ਮੁਕਾਬਲੇ ਦੀ ਭਾਵਨਾ ਵਧੀ ਹੈ।

Scroll to Top