Patiala

ਕੇਂਦਰ ਸਰਕਾਰ ਵੱਲੋਂ ਉੱਤਰੀ ਪਟਿਆਲਾ ਬਾਈਪਾਸ ਪ੍ਰਾਜੈਕਟ ਲਈ 1255.59 ਕਰੋੜ ਰੁਪਏ ਮਨਜ਼ੂਰ

ਚੰਡੀਗੜ੍ਹ, 18 ਅਕਤੂਬਰ 2024: ਕੇਂਦਰ ਸਰਕਾਰ ਨੇ ਪਟਿਆਲਾ (Patiala) ‘ਚ ਲੰਮੇ ਸਮੇਂ ਤੋਂ ਅਟਕੇ ਉੱਤਰੀ ਪਟਿਆਲਾ ਬਾਈਪਾਸ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਐਕਸ ‘ਤੇ ਇਕ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ |

ਕੇਂਦਰੀ ਮੰਤਰੀ ਨਿਤਿਨ ਗਡਕਰੀ ਕਿਹਾ ਕਿ “ਪੰਜਾਬ ‘ਚ 28.9 ਕਿਲੋਮੀਟਰ ‘ਚ ਫੈਲੇ 4-ਲੇਨ ਪਹੁੰਚ-ਨਿਯੰਤਰਿਤ ਉੱਤਰੀ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਹ ਨਵਾਂ ਬਾਈਪਾਸ ਪਟਿਆਲਾ ਦੇ ਆਲੇ-ਦੁਆਲੇ ਦੀ ਰਿੰਗ ਰੋਡ ਨੂੰ ਪੂਰਾ ਕਰੇਗਾ।

ਇਸ ਪ੍ਰੋਜੈਕਟ ਨਾਲ ਪਟਿਆਲਾ (Patiala) ਸ਼ਹਿਰ ‘ਚ ਟਰੈਫਿਕ ਦੀ ਸਮੱਸਿਆ ‘ਚ ਕਾਫ਼ ਕਮੀ ਆਵੇਗੀ। ਇਹ ਪ੍ਰੋਜੈਕਟ ਖੇਤਰੀ ਸੰਪਰਕ ‘ਚ ਵੀ ਸੁਧਾਰ ਕਰੇਗਾ ਅਤੇ ਮਾਲ ਅਤੇ ਲੌਜਿਸਟਿਕਸ ਦੀ ਨਿਰਵਿਘਨ ਆਵਾਜਾਈ ਦੀ ਸਹੂਲਤ ਦੇਵੇਗਾ। ਜਿਸ ਨਾਲ ਇਲਾਕੇ ਦੇ ਬੁਨਿਆਦੀ ਢਾਂਚੇ ਅਤੇ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।

ਦੂਜੇ ਪਾਸੇ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਐਕਸ ‘ਤੇ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਪਟਿਆਲਾ ਲਈ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ 1255.59 ਕਰੋੜ ਰੁਪਏ ਦੇ ਉੱਤਰੀ ਪਟਿਆਲਾ ਬਾਈਪਾਸ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਲਈ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਗਡਕਰੀ ਦਾ ਧੰਨਵਾਦ ਕਰਦਾ ਹਾਂ।

Scroll to Top