Site icon TheUnmute.com

ਕੇਂਦਰ ਸਰਕਾਰ ਦਾ ਰੇਲਵੇ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ, ਬੋਨਸ ਦੇਣ ਦਾ ਕੀਤਾ ਐਲਾਨ

Railway Employees

ਚੰਡੀਗੜ 12 ਅਕਤੂਬਰ 2022: ਕੇਂਦਰ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਰੇਲਵੇ ਕਰਮਚਾਰੀਆਂ (Railway Employees) ਨੂੰ ਵੱਡਾ ਤੋਹਫ਼ਾ ਦਿੱਤਾ ਹੈ | ਕੇਂਦਰ ਸਰਕਾਰ ਨੇ ਰੇਲਵੇ ਕਰਮਚਾਰੀਆਂ ਲਈ ਬੋਨਸ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਤੇਲ ਮਾਰਕੀਟਿੰਗ ਕੰਪਨੀਆਂ ਲਈ ਇਕ ਵਾਰ ਦੀ ਗ੍ਰਾਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸੰਬੰਧੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿੱਚ ਐੱਲ.ਪੀ.ਜੀ ਦੀਆਂ ਕੀਮਤਾਂ ਵਧ ਰਹੀਆਂ ਹਨ। ਪਬਲਿਕ ਸੈਕਟਰ ਅੰਡਰਟੇਕਿੰਗਜ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੂੰ 22,000 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਦੇਸ਼ ਦੇ ਨਾਗਰਿਕਾਂ ‘ਤੇ ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਦਾ ਬੋਝ ਨਾ ਪਵੇ।ਇਸ ਦੇ ਨਾਲ ਹੀ 11.27 ਲੱਖ ਰੇਲਵੇ ਕਰਮਚਾਰੀਆਂ ਨੂੰ 1,832 ਕਰੋੜ ਰੁਪਏ ਦਾ ਪ੍ਰੋਡਕਿਟਵਿਟੀ ਲਿੰਕਡ ਬੋਨਸ ਦਿੱਤਾ ਜਾਵੇਗਾ। ਇਹ 78 ਦਿਨਾਂ ਦਾ ਬੋਨਸ ਹੋਵੇਗਾ ਅਤੇ ਅਧਿਕਤਮ ਸੀਮਾ 17,951 ਰੁਪਏ ਹੋਵੇਗੀ।

Exit mobile version