June 26, 2024 4:54 am
Kumar Vishwas

ਕੇਂਦਰ ਸਰਕਾਰ ਵਲੋਂ ਕੁਮਾਰ ਵਿਸ਼ਵਾਸ ਦੀ ਸੁਰੱਖਿਆ ‘ਚ ਵਾਧਾ, ਹੁਣ ਮਿਲੇਗੀ Y+ ਸ਼੍ਰੇਣੀ ਦੀ ਸੁਰੱਖਿਆ

ਚੰਡੀਗੜ੍ਹ 14 ਜੁਲਾਈ 2022: ਕੇਂਦਰ ਸਰਕਾਰ ਵਲੋਂ ਕਵੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ (Kumar Vishwas) ਦੀ ਸੁਰੱਖਿਆ ਵਾਧਾ ਕਰਨ ਦਾ ਫੈਸਲਾ ਕੀਤਾ ਹੈ । ਹੁਣ ਦੇਸ਼ ਭਰ ‘ਚ ਕੁਮਾਰ ਵਿਸ਼ਵਾਸ ਨੂੰ Y ਸ਼੍ਰੇਣੀ ਤੋਂ ਵਧਾ ਕੇ Y+ ਸ਼੍ਰੇਣੀ ਦੀ ਸੁਰੱਖਿਆ ਮਿਲੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲੇ ਨੇ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਆਧਾਰ ‘ਤੇ ਉਨ੍ਹਾਂ ਦੀ ਸੁਰੱਖਿਆ ਵਾਧਾ ਕੀਤਾ ਗਿਆ ਹੈ। Y+ ਸ਼੍ਰੇਣੀ ਦੀ ਸੁਰੱਖਿਆ ਮਿਲਣ ਤੋਂ ਬਾਅਦ CRPF ਕਮਾਂਡੋ ਉਨ੍ਹਾਂ ਦੇ ਨਾਲ ਹੋਣਗੇ।

ਉਨ੍ਹਾਂ ਨੂੰ ਹੁਣ ਤੱਕ ਐਮਐਚਏ ਦੁਆਰਾ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਹੁਣ ਕੁਮਾਰ ਵਿਸ਼ਵਾਸ ਦੇ ਨਾਲ ਹਥਿਆਰਬੰਦ ਪੁਲਿਸ ਦੇ 11 ਕਮਾਂਡੋ ਤਾਇਨਾਤ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਘਰ ਅਤੇ ਆਲੇ-ਦੁਆਲੇ 5 ਸਟੈਟਿਕ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ।

ਜਿਕਰਯੋਗ ਹੈ ਕਿ ਕੁਮਾਰ ਵਿਸ਼ਵਾਸ (Kumar Vishwas) ਨੇ ਪੰਜਾਬ ਚੋਣਾਂ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਖਾਲਿਸਤਾਨੀਆਂ ਦਾ ਸਮਰਥਨ ਕਰਨ ਦਾ ਦੋਸ਼ ਲਾਇਆ ਸੀ । ਇਸਦੇ ਨਾਲ ਹੀ ਕੁਮਾਰ ਵਿਸ਼ਵਾਸ ਨੇ ਕਿਹਾ ਸੀ ਕਿ ਕੇਜਰੀਵਾਲ ਖਿਲਾਫ ਬਿਆਨ ਦੇਣ ਤੋਂ ਬਾਅਦ ਉਨ੍ਹਾਂ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਵਿਵਾਦ ਵਧਣ ਤੋਂ ਬਾਅਦ ਕੇਂਦਰ ਸਰਕਾਰ ਨੇ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਸੀ। ਇਸ ਤੋਂ ਬਾਅਦ ਉਸ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਗਿਆ।