July 5, 2024 1:22 pm
Sunil Jakhar

ਕੇਂਦਰ ਸਰਕਾਰ ਸਾਡੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਸੁਨੀਲ ਜਾਖੜ

ਚੰਡੀਗੜ੍ਹ, 10 ਜੂਨ 2024: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਪੀਐਮ ਮੋਦੀ ਦੇ ਪਹਿਲੇ ਫੈਸਲੇ ਦੀ ਤਾਰੀਫ਼ ਕੀਤੀ ਹੈ। ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਦਿਨ ਹੈ ਅਤੇ ਪੀਐਮ ਮੋਦੀ ਦੁਆਰਾ ਦਸਤਖ਼ਤ ਕੀਤੀ ਪਹਿਲੀ ਫਾਈਲ ਪੀਐਮ ਕਿਸਾਨ ਨਿਧੀ ਦੀ 17ਵੀਂ ਕਿਸ਼ਤ ਨਾਲ ਸਬੰਧਤ ਸੀ। ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਤਾਰੀਫ਼ ਕਰਦਿਆਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਐਕਸ ‘ਤੇ ਇੱਕ ਪੋਸਟ ਵਿੱਚ ਸੁਨੀਲ ਜਾਖੜ (Sunil Jakhar) ਨੇ ਲਿਖਿਆ ਕਿ “ਨਵੀਂ ਕੇਂਦਰੀ ਮੰਤਰੀ ਮੰਡਲ ਦੇ ਪਹਿਲੇ ਫੈਸਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਨਿਧੀ ਦੀ ਅਗਲੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਾਡੇ ਕਿਸਾਨਾਂ ਦੀ ਭਲਾਈ ਲਈ ਲਏ ਗਏ ਇਸ ਫੈਸਲੇ ਲਈ ਪ੍ਰਧਾਨ ਮੰਤਰੀ ਨੂੰ ਵਧਾਈ। ਸਾਡੀ ਸਰਕਾਰ ਸਾਡੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।”