ਮੁਫ਼ਤ ਰਾਸ਼ਨ

ਕੇਂਦਰ ਸਰਕਾਰ ਦੀ ਹੁਣ 32 ਲੱਖ ਲੋਕਾਂ ਲਈ ਮੁਫ਼ਤ ਰਾਸ਼ਨ ਬੰਦ ਕਰਨ ਦੀ ਤਿਆਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਫਾਜ਼ਿਲਕਾ, 25 ਅਗਸਤ 2025: ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੇ ਪੰਜਾਬ ਸੂਬੇ ਦੇ ਵਾਸੀ ਇਸ ਸਮੇਂ ਭਾਰੀ ਮੀਂਹ ਵਿਚਾਲੇ ਹੜ੍ਹਾਂ ਦੀ ਭਿਆਨਕ ਤ੍ਰਾਸਦੀ ਦਾ ਸਾਹਮਣਾ ਕਰ ਰਹੇ ਹਨ। ਕਈਂ ਥਾਵਾਂ ‘ਤੇ ਖੇਤ ਪਾਣੀ ‘ਚ ਡੁੱਬੇ ਹੋਏ ਹਨ, ਪਿੰਡ ‘ਚ ਘਰਾਂ ਨੂੰ ਨੁਕਸਾਨ ਹੋਇਆ ਹੈ | ਇਸ ਦੌਰਾਨ ਲੱਖਾਂ ਪਰਿਵਾਰ ਰੋਜ਼ਾਨਾ ਦੀਆਂ ਜ਼ਰੂਰਤਾਂ ਲਈ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਅਜਿਹੇ ਔਖੇ ਸਮੇਂ ‘ਚ ਕੇਂਦਰ ਸਰਕਾਰ ਨੇ ਪੰਜਾਬ ਦੇ 32 ਲੱਖ ਲੋਕਾਂ ਲਈ ਰਾਸ਼ਨ ਬੰਦ ਕਰਨ ਦੀ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਗਰੀਬ ਵਿਰੋਧੀ ਅਤੇ ਅਣਮਨੁੱਖੀ ਹੈ।

ਡਾ. ਬਲਬੀਰ ਸਿੰਘ ਨੇ ਫਾਜ਼ਿਲਕਾ ‘ਚ ਇੱਕ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਕੇਂਦਰ ਸਰਕਾਰ ਨੇ ਜੁਲਾਈ ‘ਚ ਹੀ ਰਾਸ਼ਨ ਸੂਚੀ ‘ਚੋਂ 23 ਲੱਖ ਲੋਕਾਂ ਦੇ ਨਾਮ ਹਟਾ ਦਿੱਤੇ ਸਨ ਅਤੇ ਹੁਣ ਸਤੰਬਰ ‘ਚ 32 ਲੱਖ ਹੋਰ ਗਰੀਬ ਪਰਿਵਾਰਾਂ ਦੇ ਰਸੋਈ ਦੇ ਚੁੱਲ੍ਹੇ ਬੁਝਾਉਣ ਦੀਆਂ ਤਿਆਰੀਆਂ ਹਨ। ਇਹ ਉਹੀ ਰਾਸ਼ਨ ਕਾਰਡ ਹਨ ਜੋ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਬਣਾਏ ਸਨ, ਉਦੋਂ ਕਿਸੇ ਨੇ ਇਤਰਾਜ਼ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਅੱਜ ਜਦੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ‘ਚ ਹੈ, ਤਾਂ ਗਰੀਬਾਂ ਦਾ ਰਾਸ਼ਨ ਕੱਟ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ।

Read More: ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ‘ਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ

Scroll to Top