Nayab Singh Saini

ਕੇਂਦਰ ਸਰਕਾਰ ਵੱਲੋਂ ਸੀਐੱਮ ਨਾਇਬ ਸਿੰਘ ਸੈਣੀ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ

ਹਰਿਆਣਾ, 04 ਅਕਤੂਬਰ 2025: ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਕ ਵਾਰ ਫਿਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਰਾਜ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ, ਬਿਨਾਂ ਕਿਸੇ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਇਸ ਪਹਿਲਕਦਮੀ ਨੂੰ ਇੱਕ ਸ਼ਲਾਘਾਯੋਗ ਕਦਮ ਦੱਸਦੇ ਹੋਏ ਅਮਿਤ ਸ਼ਾਹ ਨੇ ਰਾਜ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਪ੍ਰਣਾਲੀ ਰਾਜ ਦੇ ਨੌਜਵਾਨਾਂ ਚ ਸਰਕਾਰੀ ਪ੍ਰਣਾਲੀ ਵਿਚ ਵਿਸ਼ਵਾਸ ਅਤੇ ਪਾਰਦਰਸ਼ਤਾ ਦੀ ਭਾਵਨਾ ਨੂੰ ਮਜ਼ਬੂਤ ​​ਕਰ ਰਹੀ ਹੈ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਕੁਰੂਕਸ਼ੇਤਰ ਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨਾਲ ਸਬੰਧਤ ਇੱਕ ਪ੍ਰਦਰਸ਼ਨੀ ਦੇ ਉਦਘਾਟਨ ਲਈ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਰਾਜ ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਣਾਲੀ ਦੀ ਪ੍ਰਸ਼ੰਸਾ ਕੀਤੀ।

Read More: ਹਰਿਆਣਾ ਦੀਆਂ ਗ੍ਰਾਮ ਪੰਚਾਇਤਾਂ ‘ਚ ਚੱਲ ਰਹੇ ਵਿਕਾਸ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣ: CM ਨਾਇਬ ਸਿੰਘ ਸੈਣੀ

Scroll to Top