Site icon TheUnmute.com

ਕੇਂਦਰ ਸਰਕਾਰ ਨੇ ਧਰਨਾ ਦੇ ਰਹੇ ਕਿਸਾਨਾਂ ‘ਤੇ ਚੁੱਕੇ ਸਵਾਲ, ਇਸ਼ਤਿਹਾਰ ਕੀਤਾ ਜਾਰੀ

Internet services

ਚੰਡੀਗੜ੍ਹ, 15 ਫਰਵਰੀ 2024: ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਧਰਨਾ ਦੇ ਰਹੇ ਕਿਸਾਨਾਂ (farmers) ‘ਤੇ ਸਵਾਲ ਖੜ੍ਹੇ ਕੀਤੇ ਹਨ। ਕੇਂਦਰ ਸਰਕਾਰ ਨੇ ਇੱਕ ਇਸ਼ਤਿਹਾਰ ਜਾਰੀ ਕੀਤਾ ਹੈ। ਜਿਸ ਵਿੱਚ ਸਵਾਲ ਪੁੱਛਿਆ ਗਿਆ ਸੀ ਕਿ ਹੁਣ ਕਿਸਾਨਾਂ ਦਾ ਹਰ ਤਰ੍ਹਾਂ ਨਾਲ ਖਿਆਲ ਰੱਖਿਆ ਜਾ ਰਿਹਾ ਹੈ ਤਾਂ ਫਿਰ ਅੰਦੋਲਨ ਕਿਉਂ?

ਕੇਂਦਰ ਦਾ ਕਹਿਣਾ ਹੈ ਕਿ ਹੁਣ ਪੰਜਾਬ ਵਿੱਚ ਕਿਸਾਨ ਅੰਦੋਲਨ ਕਿਉਂ? ਕਿਸਾਨਾਂ (farmers) ਨੂੰ ਸੋਚਣਾ ਚਾਹੀਦਾ ਹੈ ਕਿ 3 ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਕੇਂਦਰ ਸਰਕਾਰ ਕਿਸਾਨਾਂ ਤੋਂ ਕਣਕ, ਝੋਨਾ ਅਤੇ ਕਪਾਹ 100 ਫੀਸਦੀ ਅਦਾਇਗੀ ‘ਤੇ ਖਰੀਦਦੀ ਹੈ। ਇਸ ਤੋਂ ਇਲਾਵਾ ਵੀ ਕਈ ਅਜਿਹੇ ਪ੍ਰੋਜੈਕਟ ਹਨ ਜਿਨ੍ਹਾਂ ਦਾ ਕਿਸਾਨਾਂ ਨੂੰ ਫਾਇਦਾ ਹੋ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਨੇ ਪਿਛਲੇ 10 ਸਾਲਾਂ ਵਿੱਚ ਕਿਸਾਨਾਂ ਦੀ ਬਿਹਤਰੀ ਲਈ ਚੁੱਕੇ ਗਏ ਕਦਮਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ ।

ਕੇਂਦਰ ਵੱਲੋਂ ਜਾਰੀ ਇਸ਼ਤਿਹਾਰ ਦਾ ਵੇਰਵਾ : –

ਖੇਤੀ ਬਜਟ 5 ਗੁਣਾ ਵਾਧਾ, ਖੇਤੀ ਆਧਾਰਿਤ ਬੁਨਿਆਦੀ ਢਾਂਚੇ ਲਈ ਨਿਵੇਸ਼ ਵਧਿਆ ਹੈ। ਕਿਸਾਨਾਂ ਦੀ ਹਰ ਲੋੜ ਨੂੰ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਕਿਸਾਨ ਸਮ੍ਰਿਧੀ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਸੀ।

ਖਾਦ ਦਾ ਉਤਪਾਦਨ ਅਤੇ ਸਬਸਿਡੀ ਵਧਾਈ ਗਈ। ਨਿੰਮ ਕੋਟਿਡ ਯੂਰੀਆ ਦੀ ਉਪਲਬਧਤਾ ਵਧੀ ਹੈ। ਯੂਰੀਆ ਹੁਣ ਸਿੱਧਾ ਕਿਸਾਨ ਤੱਕ ਪਹੁੰਚਦਾ ਹੈ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਮਿਲ ਰਹੇ ਹਨ। 2.8 ਲੱਖ ਕਰੋੜ ਰੁਪਏ ਦੀ ਸਨਮਾਨ ਨਿਧੀ ਵੰਡੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਫਸਲਾਂ ਦੇ ਨੁਕਸਾਨ ਦੇ ਕਵਰ ਦਾ ਦਾਇਰਾ ਵਧਾ ਦਿੱਤਾ ਗਿਆ ਹੈ। ਤਕਨਾਲੋਜੀ ਦੀ ਵਰਤੋਂ ਨਾਲ 1.54 ਲੱਖ ਕਰੋੜ ਰੁਪਏ ਦੀ ਬੀਮਾ ਰਾਸ਼ੀ ਤੁਰੰਤ ਪਾਸ ਕੀਤੀ ਜਾ ਰਹੀ ਹੈ।

ਦੇਸ਼ ਭਰ ਦੀਆਂ 1389 ਮੰਡੀਆਂ ਈ-ਨਾਮ ‘ਤੇ ਰਜਿਸਟਰਡ ਹਨ। ਇਸ ਕਾਰਨ ਕਰੋੜਾਂ ਕਿਸਾਨਾਂ ਨੇ ਆਪਣੀ ਪਸੰਦ ਦੀ ਮੰਡੀ ਵਿੱਚ ਆਪਣੀ ਫਸਲ ਆਨਲਾਈਨ ਵੇਚਣੀ ਸ਼ੁਰੂ ਕਰ ਦਿੱਤੀ ਹੈ।

22 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਇਤਿਹਾਸਕ ਵਾਧਾ ਹੋਇਆ ਹੈ। 22 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਇਆ ਗਿਆ, ਜਿਸ ਨਾਲ 50 ਫੀਸਦੀ ਵਾਪਸੀ ਦੀ ਗਾਰੰਟੀ ਯਕੀਨੀ ਬਣਾਈ ਗਈ।

ਨਮੋ ਡਰੋਨ ਦੀਦੀ ਯੋਜਨਾ ਦੇ ਤਹਿਤ ਡਰੋਨ ਦੀ ਖਰੀਦ ‘ਤੇ 80 ਫੀਸਦੀ ਰਾਹਤ ਹੈ।

ਸਥਾਨਕ ਖੇਤੀਬਾੜੀ ਸਪਲਾਈ ਲੜੀ ਵਿੱਚ ਬੀਬੀਆਂ ਦੀ ਭਾਗੀਦਾਰੀ ਹੈ।

ਧਰਤੀ ਦੇ ਪੁੱਤਾਂ ਨੂੰ ਭਾਰਤ ਰਤਨ ਦਿੱਤਾ ਗਿਆ। ਅੰਨ ਦਾਨੀਆਂ ਦਾ ਸਨਮਾਨ ਕਰਦਿਆਂ ਕਿਸਾਨ ਪੁੱਤਰ ਚੌਧਰੀ ਚਰਨ ਸਿੰਘ ਅਤੇ ਹਰੀ ਕ੍ਰਾਂਤੀ ਦੇ ਪ੍ਰੇਰਨਾ ਸਵਾਮੀਨਾਥਨ ਨੂੰ ਭਾਰਤ ਰਤਨ ਪ੍ਰਦਾਨ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ 3 ਦਿਨਾਂ ਤੋਂ ਹਰਿਆਣਾ ਬਾਰਡਰ ‘ਤੇ ਖੜ੍ਹੇ ਹਨ। ਬੀਤੇ ਦੋ ਦਿਨਾਂ ਤੋਂ ਦੁਪਹਿਰ 12 ਵਜੇ ਕਿਸਾਨ ਇਕੱਠੇ ਹੋ ਕੇ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰਾਂ ’ਤੇ ਪੁੱਜੇ।

ਇੱਥੇ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲ ਨੇ ਉਨ੍ਹਾਂ ਨੂੰ ਬੈਰੀਕੇਡਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਰੋਕਿਆ। ਉਦੋਂ ਤੋਂ ਹੀ ਕਿਸਾਨਾਂ ਨੇ ਬਾਰਡਰਾਂ ‘ਤੇ ਡੇਰੇ ਲਾਏ ਹੋਏ ਹਨ। ਇਸ ਵਿੱਚ ਕਈ ਕਿਸਾਨ ਜ਼ਖਮੀ ਵੀ ਹੋਏ ਹਨ।

 

Exit mobile version