Site icon TheUnmute.com

ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ: ਕੇਂਦਰੀ ਮੰਤਰੀ ਅਰਜੁਨ ਮੁੰਡਾ

Arjun Munda

ਚੰਡੀਗੜ੍ਹ,13 ਫਰਵਰੀ 2024: ਕਿਸਾਨ ਅੰਦਲਨ ਨੂੰ ਲੈਕੇ ਇੱਕ ਚੀਜ਼ ਚੈੱਨਲ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਰਜੁਨ ਮੁੰਡਾ (Arjun Munda) ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੇ ਮੁੱਦਿਆਂ ‘ਤੇ ਗੰਭੀਰ ਹੈ। ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਹੈ, ਪਰ ਕੁਝ ਮੁੱਦਿਆਂ ‘ਤੇ ਸਹਿਮਤੀ ਬਣ ਗਈ ਅਤੇ ਕੁਝ ‘ਤੇ ਇਹ ਨਹੀਂ ਬਣ ਸਕੀ। ਅਸੀਂ ਗੱਲਬਾਤ ਰਾਹੀਂ ਹੱਲ ਲੱਭਾਂਗੇ। ਅਸੀਂ ਅਗਲੀਆਂ ਬੈਠਕਾਂ ਲਈ ਵੀ ਤਿਆਰ ਹਾਂ ਅਤੇ ਕਿਸਾਨਾਂ ਲਈ ਸਾਡੇ ਦਰਵਾਜ਼ੇ ਖੁੱਲ੍ਹੇ ਹਨ। ਕੁਝ ਲੋਕ ਨਹੀਂ ਚਾਹੁੰਦੇ ਕਿ ਇਸਦਾ ਕੋਈ ਹੱਲ ਲੱਭਿਆ ਜਾਵੇ। ਕੁਝ ਲੋਕ ਜਾਣਬੁੱਝ ਕੇ ਮਾਹੌਲ ਖ਼ਰਾਬ ਕਰ ਰਹੇ ਹਨ। ਮੈਂ ਕਿਸਾਨਾਂ ਨੂੰ ਅਜਿਹੇ ਲੋਕਾਂ ਤੋਂ ਬਚਣ ਦੀ ਅਪੀਲ ਕਰਦਾ ਹਾਂ। ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ।

ਕੇਂਦਰੀ ਖੇਤੀਬਾੜੀ ਮੰਤਰੀ (Arjun Munda) ਨੇ ਕਿਹਾ ਕਿ ਹਰ ਮਸਲੇ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾ ਸਕਦਾ ਹੈ। ਕਿਸਾਨਾਂ ਅਤੇ ਉਨ੍ਹਾਂ ਦੀਆਂ ਜਥੇਬੰਦੀਆਂ ਨੂੰ ਵੀ ਸਮਝਣਾ ਚਾਹੀਦਾ ਹੈ ਕਿ ਸਰਕਾਰ ਦੀ ਵੀ ਆਪਣੀ ਕਾਰਜਪ੍ਰਣਾਲੀ ਅਤੇ ਮਾਪਦੰਡ ਹਨ। ਬਹੁਤ ਸਾਰੇ ਮਾਮਲੇ ਸੂਬਿਆਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨਾਲ ਵੀ ਚਰਚਾ ਕਰਨੀ ਹੁੰਦੀ ਹੈ | ਇਸ ਤੋਂ ਬਾਅਦ ਮੁੜ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਹੁੰਦੀ ਹੈ। ਕਿਸਾਨਾਂ ਨੂੰ ਇਸ ਨੂੰ ਸਮਝਣ ਦੀ ਲੋੜ ਹੈ।

ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਰਕਾਰ ਨੂੰ ਸੂਚਨਾ ਮਿਲੀ ਹੈ ਕਿ ਕੁਝ ਲੋਕ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੈਂ ਕਿਸਾਨਾਂ ਨੂੰ ਇਨ੍ਹਾਂ ਤੋਂ ਬਚਣ ਲਈ ਕਹਿਣਾ ਚਾਹਾਂਗਾ। ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਜਨਤਾ ਨੂੰ ਪਰੇਸ਼ਾਨੀ ਵਿੱਚ ਨਹੀਂ ਪਾਉਣਾ ਚਾਹੀਦਾ, ਕਿਸਾਨ ਯੂਨੀਅਨ ਨੂੰ ਇਹ ਸਮਝਣਾ ਚਾਹੀਦਾ ਹੈ।

ਖੇਤੀਬਾੜੀ ਮੰਤਰੀ ਮੁੰਡਾ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਐਮਐਸਪੀ ਦੀ ਜੋ ਗੱਲ ਕਰ ਰਹੀਆਂ ਹਨ, ਇਹ ਦੇਖਿਆ ਜਾਣਾ ਚਾਹੀਦਾ ਹੈ ਕਿ 2013-14 ਦੇ ਮੁਕਾਬਲੇ 2023 ਅਤੇ 24 ਵਿੱਚ ਐਮਐਸਪੀ ਦੀ ਦਰ ਕੀ ਹੈ। ਸਰਕਾਰ ਵੀ ਚਾਹੁੰਦੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਪੂਰਾ ਮੁੱਲ ਮਿਲੇ।

Exit mobile version