Site icon TheUnmute.com

ਕੇਂਦਰ ਸਰਕਾਰ ਪਹਿਲਵਾਨਾਂ ਦੀਆਂ ਮੰਗਾਂ ਵਾਲ ਧਿਆਨ ਦੇ ਕੇ ਇਨਸਾਫ਼ ਦਿਵਾਏ: ਅਧੀਰ ਰੰਜਨ ਚੌਧਰੀ

Adhir Ranjan Chaudhary

ਨਵੀਂ ਦਿੱਲੀ ,16 ਮਈ 2023( ਦਵਿੰਦਰ ਸਿੰਘ): ਕਾਂਗਰਸ ਦੇ ਲੋਕ ਸਭਾ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ ਦੌਰਾਨ ਉਨ੍ਹਾਂ ਦਾ ਸਮਰਥਨ ਕਰਨ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੌਧਰੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੀ ਆਵਾਜ਼ ਨਹੀਂ ਸੁਣ ਰਹੇ।

ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨਾਲ ਬੇਇਨਸਾਫੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਆਪਣੇ ਸੰਸਦ ਮੈਂਬਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੇ ਨਾਲ-ਨਾਲ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਦੋਸ਼ੀ ਬ੍ਰਿਜ ਭੂਸ਼ਣ ਸਿੰਘ ਸ਼ਰਨ ਖ਼ਿਲਾਫ਼ ਕਾਰਵਾਈ ਕਰਕੇ ਉਸ ਨੂੰ ਸਜ਼ਾ ਦੇਵੇ।

Exit mobile version