Kultar Singh Sandhawan

ਨਦੀਆਂ ਅਤੇ ਦਰਿਆਵਾਂ ਆਪਸ ‘ਚ ਜੋੜਨ ਦੇ ਪ੍ਰੋਜੈਕਟਾਂ ‘ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 03 ਜਨਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕੇਂਦਰ ਸਰਕਾਰ ਵੱਲੋਂ ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਤਜਵੀਜ਼ ਨੂੰ ਕੁਦਰਤੀ ਪ੍ਰਣਾਲੀਆਂ ‘ਚ ਵੱਡਾ ਦਖਲ ਕਰਾਰ ਦਿੱਤਾ ਹੈ | ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਯੋਜਨਾ ਦੀ ਵਿਆਪਕ ਸਮੀਖਿਆ ਅਤੇ ਡੂੰਘਾਈ ਨਾਲ ਜਾਂਚ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਾਜੈਕਟਾਂ ਨਾਲ ਖੇਤੀ ਉਤਪਾਦਕਤਾ ਅਤੇ ਮਾਨਸੂਨ ਦੇ ਪੈਟਰਨ ‘ਤੇ ਮਾੜਾ ਅਸਰ ਪੈ ਸਕਦਾ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਾਲ ਹੀ ‘ਚ ਮੱਧ ਪ੍ਰਦੇਸ਼ ‘ਚ ਕੇਨ-ਬੇਤਵਾ ਰਿਵਰ ਇੰਟਰਲਿੰਕਿੰਗ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਇਸਦਾ ਉਦੇਸ਼ ਸੋਕਾ ਪ੍ਰਭਾਵਿਤ ਖੇਤਰਾਂ ‘ਚ ਜਲ ਸਰੋਤਾਂ ਦੀ ਮੁੜ ਵੰਡ ਕਰਨਾ ਹੈ, ਸਪੀਕਰ ਸੰਧਵਾਂ ਨੇ ਕਿਹਾ ਕਿ ਵਿਗਿਆਨਕ ਖੋਜ ਦਰਸਾਉਂਦੀ ਹੈ ਕਿ ਅਜਿਹੀ ਦਖਲਅੰਦਾਜ਼ੀ ਕੁਦਰਤੀ ਹਾਈਡ੍ਰੋਲੋਜੀਕਲ ਪ੍ਰਣਾਲੀਆਂ ਨੂੰ ਗੰਭੀਰਤਾ ਨਾਲ ਪ੍ਰਭਾਵਿਤ ਕਰ ਸਕਦੀ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਚਿੰਤਾ ਜ਼ਾਹਰ ਕੀਤੀ ਕਿ ਹਾਈਡ੍ਰੋਲੋਜੀਕਲ ‘ਚ ਵੱਡੇ ਪੱਧਰ ‘ਤੇ ਬਦਲਾਅ ਮਾਨਸੂਨ ਦੇ ਸਥਾਪਿਤ ਪੈਟਰਨਾਂ ਨੂੰ ਵਿਗਾੜ ਸਕਦੇ ਹਨ ਅਤੇ ਖੇਤੀਬਾੜੀ ਸਥਿਰਤਾ ਨੂੰ ਖਤਰੇ ‘ਚ ਪਾ ਸਕਦੇ ਹਨ | ਉਨ੍ਹਾਂ ਕਿਹਾ ਕਿ ਦੇਸ਼ ਭਰ ‘ਚ ਕਈ ਖੇਤਰਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਪਾਣੀ ਦੀ ਸੰਭਾਲ ਅਤੇ ਰੀਸਾਈਕਲਿੰਗ ਪਹਿਲਕਦਮੀਆਂ ਨੂੰ ਤਰਜੀਹ ਦੇਣ ਦਾ ਸਮਰਥਨ ਕੀਤਾ ਅਤੇ ਅਡਵਾਂਸ ਵਾਟਰ ਟ੍ਰੀਟਮੈਂਟ ਅਤੇ ਸ਼ੁੱਧੀਕਰਨ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਜ਼ਿਕਰਯੋਗ ਦੇਣ ਯੋਗ ਹੈ ਕਿ ਕੇਨ-ਬੇਤਵਾ ਲਿੰਕ ਪ੍ਰੋਜੈਕਟ ਰਾਸ਼ਟਰੀ ਦ੍ਰਿਸ਼ਟੀ ਯੋਜਨਾ ਦੇ ਤਹਿਤ 30 ਯੋਜਨਾਬੱਧ ਪਹਿਲਕਦਮੀਆਂ ਦਾ ਉਦਘਾਟਨੀ ਪ੍ਰੋਜੈਕਟ ਹੈ, ਜਿਸ ਦਾ ਆਯੋਜਨ ਜਲ ਸਰੋਤ ਵਿਕਾਸ ਅਤੇ ਨਦੀ ਕਨੈਕਟੀਵਿਟੀ ਲਈ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੁਆਰਾ ਕੀਤਾ ਹੈ। ਇਸ ਪ੍ਰੋਜੈਕਟ ਦੇ ਤਹਿਤ ਮੱਧ ਪ੍ਰਦੇਸ਼ ਦੀ ਕੇਨ ਨਦੀ ਤੋਂ ਉੱਤਰ ਪ੍ਰਦੇਸ਼ ਦੀ ਬੇਤਵਾ ਨਦੀ ‘ਚ ਵਾਧੂ ਪਾਣੀ ਤਬਦੀਲ ਕੀਤਾ ਜਾਵੇਗਾ, ਜਿਸਦਾ ਉਦੇਸ਼ ਸੋਕਾ ਪ੍ਰਭਾਵਿਤ ਬੁੰਦੇਲਖੰਡ ਖੇਤਰ ‘ਚ ਸਿੰਚਾਈ ਦੀ ਸੰਭਾਵਨਾ ਨੂੰ ਵਧਾਉਣਾ ਹੈ।

Read More: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ‘ਚ 8 ਨਵ-ਨਿਯੁਕਤ ਮੁਲਜ਼ਮਾਂ ਨੂੰ ਪੱਤਰ ਸੌਂਪੇ

Scroll to Top