July 5, 2024 1:09 am
Ram temple

ਰਾਮ ਮੰਦਰ ਨਾਲ ਜੁੜੀਆਂ ਝੂਠੀਆਂ ਖ਼ਬਰਾਂ ‘ਤੇ ਕੇਂਦਰ ਸਰਕਾਰ ਸਖ਼ਤ, ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 20 ਜਨਵਰੀ 2024: ਰਾਮ ਮੰਦਰ (Ram temple) ਨਾਲ ਜੁੜੀਆਂ ਗਲਤ ਖਬਰਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਅਖਬਾਰਾਂ, ਨਿਊਜ਼ ਚੈਨਲਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਫਰਜ਼ੀ ਖਬਰਾਂ ਤੋਂ ਬਚਣ ਲਈ ਕਿਹਾ ਗਿਆ ਸੀ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਕੁਝ ਗੈਰ ਪ੍ਰਮਾਣਿਤ, ਭੜਕਾਊ ਅਤੇ ਫਰਜ਼ੀ ਸੰਦੇਸ਼ ਫੈਲਾਏ ਜਾ ਰਹੇ ਹਨ। ਜਿਸ ਨਾਲ ਫਿਰਕੂ ਸਦਭਾਵਨਾ ਅਤੇ ਜਨਤਕ ਵਿਵਸਥਾ ਭੰਗ ਹੋ ਸਕਦੀ ਹੈ।

ਅਯੁੱਧਿਆ ‘ਚ ਰਾਮ ਲੱਲਾ ਦੀ ਮੂਰਤੀ ਦਾ ਪ੍ਰਾਣ ਪ੍ਰਤਿਸ਼ਠਾ ਸਮਾਗਮ 22 ਜਨਵਰੀ ਨੂੰ ਹੋਵੇਗਾ, ਜਿਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਕਈ ਹਸਤੀਆਂ ਮੌਜੂਦ ਰਹਿਣਗੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ 22 ਜਨਵਰੀ ਯਾਨੀ ਕਿ ਪ੍ਰਾਣ ਪ੍ਰਤਿਸ਼ਠਾ ਵਾਲੇ ਦਿਨ ਅਯੁੱਧਿਆ ਆਉਣਗੇ। ਉਹ ਰਾਮਨਗਰੀ ਵਿੱਚ 4 ਘੰਟੇ ਰੁਕਣਗੇ। ਜਹਾਜ਼ ਸਵੇਰੇ 10.30 ਵਜੇ ਅਯੁੱਧਿਆ ਦੇ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੇਗਾ। 11 ਵਜੇ ਰਾਮ ਮੰਦਰ ਪਹੁੰਚਣਗੇ। ਇੱਥੇ 3 ਘੰਟੇ ਰੁਕਣਗੇ।

ਪ੍ਰਾਣ ਪ੍ਰਤਿਸ਼ਠਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ, ਪ੍ਰਧਾਨ ਮੰਤਰੀ ਰਾਮ ਮੰਦਰ (Ram temple) ਕੰਪਲੈਕਸ ਵਿੱਚ ਸਥਾਪਤ ਜਟਾਯੂ ਦੀ ਮੂਰਤੀ ਦਾ ਉਦਘਾਟਨ ਕਰਨਗੇ ਅਤੇ ਪੂਜਾ ਕਰਨਗੇ। ਪ੍ਰਾਣ ਪ੍ਰਤਿਸ਼ਠਾ ਦਾ ਪ੍ਰੋਗਰਾਮ ਦੁਪਹਿਰ 12.20 ਤੋਂ 1 ਵਜੇ ਤੱਕ ਹੋਵੇਗਾ।

Image

Image