10 ਜੂਨ 2025: ਕੇਂਦਰ ਸਰਕਾਰ (center government) ਨੇ ਆਪ੍ਰੇਸ਼ਨ ਸੰਧੂਰ ਦੌਰਾਨ ਪਾਕਿਸਤਾਨੀ ਗੋਲਾਬਾਰੀ ਕਾਰਨ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ ਵਿੱਚ ਨੁਕਸਾਨੇ ਗਏ ਘਰਾਂ ਲਈ ਮੁਆਵਜ਼ੇ ਵਜੋਂ 25 ਕਰੋੜ ਰੁਪਏ ਦੀ ਵਾਧੂ ਰਕਮ ਮਨਜ਼ੂਰ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਪਾਕਿਸਤਾਨੀ ਗੋਲਾਬਾਰੀ (pakistani firing) ਨਾਲ ਨੁਕਸਾਨੇ ਗਏ ਘਰਾਂ ਲਈ ਵਾਧੂ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਇੱਕ ਵਿਸ਼ੇਸ਼ ਮਾਮਲੇ ਵਜੋਂ, ਹਰੇਕ ਪੂਰੀ ਤਰ੍ਹਾਂ ਨੁਕਸਾਨੇ ਗਏ ਘਰ ਲਈ 2 ਲੱਖ ਰੁਪਏ ਅਤੇ ਹਰੇਕ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਘਰ ਲਈ 1 ਲੱਖ ਰੁਪਏ ਦੀ ਵਾਧੂ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2,060 ਘਰਾਂ ਲਈ ਗ੍ਰਹਿ ਮੰਤਰਾਲੇ ਤੋਂ 25 ਕਰੋੜ ਰੁਪਏ ਦੀ ਵਾਧੂ ਵਿਵਸਥਾ ਕਰਵਾ ਕੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ।
ਦੱਸ ਦੇਈਏ ਕਿ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਵੀ ਇਸੇ ਤਰ੍ਹਾਂ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਗ੍ਰਹਿ ਮੰਤਰੀ ਨੇ 29-30 ਮਈ ਨੂੰ ਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁੰਛ ਦਾ ਦੌਰਾ ਕੀਤਾ ਸੀ। ਇਸ ਦੌਰਾਨ, ਉਨ੍ਹਾਂ ਨੇ ਸਰਹੱਦ ਪਾਰ ਗੋਲੀਬਾਰੀ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ। ਨਿਯਮਾਂ ਅਨੁਸਾਰ, ਸਰਹੱਦ ਪਾਰ ਗੋਲੀਬਾਰੀ ਕਾਰਨ ਹੋਏ ਨੁਕਸਾਨ ਲਈ ਤੁਰੰਤ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।
Read More: ਕਾਂਗਰਸ MP ਸ਼ਸ਼ੀ ਥਰੂਰ ਦੀ ਅਗਵਾਈ ਹੇਠ ਸਰਬ ਪਾਰਟੀ ਵਫ਼ਦ ਦਿੱਲੀ ਤੋਂ ਹੋਇਆ ਰਵਾਨਾ, ਪੰਜ ਦੇਸ਼ਾਂ ਦਾ ਕਰੇਗਾ ਦੌਰਾ