Site icon TheUnmute.com

ਕੇਂਦਰ ਸਰਕਾਰ ਨੇ ਪੰਜਾਬ ਦੇ ਵਿਸ਼ੇਸ਼ ਫੰਡਾਂ ਸਮੇਤ 8000 ਕਰੋੜ ਰੁਪਏ ਰੋਕੇ: MP ਸੰਦੀਪ ਪਾਠਕ

Sandeep Pathak

ਚੰਡੀਗੜ੍ਹ, 11 ਦਸੰਬਰ 2023: ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ (Sandeep Pathak) ਨੇ ਪੰਜਾਬ ਦੇ ਬਕਾਇਆ ਫੰਡਾਂ ਦਾ ਮੁੱਦਾ ਸੰਸਦ ਵਿੱਚ ਉਠਾਇਆ। ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ ਕਰੀਬ 5500 ਕਰੋੜ ਰੁਪਏ ਕੇਂਦਰ ਕੋਲ ਫਸੇ ਹੋਏ ਹਨ। ਇਸ ਦੇ ਨਾਲ ਹੀ ਕੇਂਦਰ ਨੇ ਰਾਸ਼ਟਰੀ ਸਿਹਤ ਮਿਸ਼ਨ ਦੇ 621 ਕਰੋੜ ਰੁਪਏ, ਐੱਮ.ਡੀ.ਐੱਫ (MDF) ਦੇ ਲਗਭਗ 850 ਕਰੋੜ ਰੁਪਏ ਅਤੇ ਸਪੈਸ਼ਲ ਅਸਿਟੈਂਟ ਦੇ 1800 ਕਰੋੜ ਰੁਪਏ ਰੋਕ ਦਿੱਤੇ ਹਨ।

ਰਾਜ ਸਭਾ ਮੈਂਬਰ ਸੰਦੀਪ ਪਾਠਕ (Sandeep Pathak) ਨੇ ਇਸ ਮੁੱਦੇ ਨੂੰ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਕਿਸੇ ਕਾਰਨ ਕਰਕੇ ਪੰਜਾਬ ਦੇ ਲਗਭਗ 8000 ਕਰੋੜ ਰੁਪਏ ਕੇਂਦਰ ਸਰਕਾਰ ਨੇ ਰੋਕ ਲਏ ਹਨ । ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਪੰਜਾਬ ਨਾਲ ਬੇਇਨਸਾਫੀ ਨਾ ਕੀਤੀ ਜਾਵੇ। ਪਿਛਲੀਆਂ ਸਰਕਾਰਾਂ ਨੇ ਗਲਤੀਆਂ ਕੀਤੀਆਂ ਹਨ। ਇਸ ਤੋਂ ਬਾਅਦ ਸਾਡੀ ਸਰਕਾਰ ਨੇ ਨਵੇਂ ਨਿਯਮ ਬਣਾਏ ਹਨ। ਕੇਂਦਰ ਸਰਕਾਰ ਨੇ ਵੀ ਸਹਿਮਤੀ ਦੇ ਦਿੱਤੀ ਹੈ। ਇਸ ਦੇ ਬਾਵਜੂਦ ਫੰਡ ਜਾਰੀ ਨਹੀਂ ਕੀਤੇ ਗਏ।

Exit mobile version