June 30, 2024 6:21 pm
ਹਰਬੀਰ ਸਿੰਘ ਭੰਵਰ

ਕੇਂਦਰ ਸਰਕਾਰ ਦਾ ਵੱਡਾ ਬਿਆਨ, ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਕੋਈ ਯੋਜਨਾ ਨਹੀ

ਚੰਡੀਗੜ੍ਹ 12 ਦਸੰਬਰ 2022: ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿੱਚ ਪੁਰਾਣੀ ਪੈਨਸ਼ਨ ਸਕੀਮ (Old Pension Scheme) ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ | ਕੇਂਦਰ ਸਰਕਾਰ ਨੇ ਸ਼ਪੱਸਟ ਕੀਤਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਅਜੇ ਕੋਈ ਯੋਜਨਾ ਨਹੀਂ ਹੈ। ਇਕ ਸਵਾਲ ਦੇ ਜਵਾਬ ਵਿੱਚ ਅੱਜ ਕੇਂਦਰ ਸਰਕਾਰ ਵਲੋਂ ਕਿਹਾ ਗਿਆ ਕਿ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੋਈ ਯੋਜਨਾ ਨਹੀਂ ਹੈ। ਕੇਂਦਰ ਵਲੋਂ ਕਿਹਾ ਗਿਆ ਕਿ ਜੋ ਪੈਸਾ ਐਨਪੀਐਸ ਵਿੱਚ ਆਇਆ ਹੈ ਉਹ ਪੈਸਾ ਵੀ ਸੂਬਿਆਂ ਨੂੰ ਵਾਪਸ ਨਹੀਂ ਕੀਤਾ ਜਾਵੇਗਾ।

ਇਸਦੇ ਨਾਲ ਹੀ ਕੇਂਦਰ ਸਰਕਾਰ ਨੇ ਜਾਣਕਾਰੀ ਦਿੱਤੀ ਕਿ ਤਿੰਨ ਸੂਬਿਆਂ ਨੇ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਪ੍ਰਪੋਜਲ ਭੇਜਿਆ ਹੈ | ਜਿੰਨ੍ਹਾ ਵਿੱਚ ਰਾਜਸਥਾਨ, ਛਤੀਸਗੜ੍ਹ ਅਤੇ ਝਾਰਖੰਡ ਸ਼ਾਮਲ ਹਨ | ਐਨਪੀਐਸ ਵਿੱਚ ਪੰਜਾਬ ਦੇ ਕਰੀਬ 17 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਬਣਦੀ ਹੈ। ਪੰਜਾਬ ਸਰਕਾਰ ਨੇ ਕੋਈ ਵੀ ਪ੍ਰਪੋਜਲ ਨਹੀਂ ਭੇਜਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ। ਦੇਸ਼ ਭਰ ਵਿੱਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵੱਡਾ ਮੁੱਦਾ ਹੈ।