ਚੰਡੀਗੜ੍ਹ, 13 ਫਰਵਰੀ 2023: ਕੇਂਦਰੀ ਖੂਫੀਆ ਏਜੰਸੀਆਂ ਨੇ ਪੰਜਾਬ ਪੁਲਿਸ (Punjab Police) ਨੂੰ ਅਲਰਟ ਜਾਰੀ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ‘ਚ ਇੱਕ ਵਾਰ ਫਿਰ ਤੋਂ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰੀ ਖੂਫੀਆ ਏਜੰਸੀਆਂ ਨੇ ਅੱਜ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਏਜੰਸੀਆਂ ਮੁਤਾਬਕ ਆਈਐਸਆਈ ਦੀ ਕੋਈ ਵੱਡੀ ਵਾਰਦਾਤ ਦਾ ਖਦਸ਼ਾ ਜਤਾਇਆ ਹੈ।
ਸੂਤਰਾਂ ਮੁਤਾਬਕ ਅੱਤਵਾਦੀ ਕਿਸੇ ਵੀ ਸਿਆਸਤਦਾਨ ਜਾਂ ਕਿਸੇ ਵੱਡੀ ਸ਼ਖਸੀਅਤ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਹਨ, ਇਸਦੇ ਨਾਲ ਹੀ ਪੰਜਾਬ ਦੇ ਕਿਸੇ ਵੱਡੇ ਧਾਰਮਿਕ ਸਥਾਨ ਜਾਂ ਫਿਰ ਸਿਆਸੀ ਆਗੂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਜੰਮੂ ਤੋਂ ਪੰਜਾਬ ਆਉਣ ਵਾਲੇ ਸਾਰੇ ਰਸਤਿਆਂ ਦੀ ਸੁਰੱਖਿਆ ਵਧਾ ਦਿੱਤੀ ਹੈ।
Related posts:
ਪੰਜਾਬ ਵਿਧਾਨ ਸਭਾ ਚੋਣਾਂ 2022 : ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 319.29 ਕਰੋੜ ਰੁਪਏ ਦੀਆਂ ਵਸਤਾਂ ਜ...
ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮ...
11 ਲੱਖ ਮਹਿਲਾਵਾਂ ਤੇ ਬੱਚਿਆਂ ਨੂੰ ਪੌਸ਼ਟਿਕ ਤੇ ਗੁਣਵੱਤਾ ਭਰਪੂਰ ਖੁਰਾਕ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਕਦਮ: ...