Site icon TheUnmute.com

CM ਭਗਵੰਤ ਮਾਨ ਨੂੰ ਕੇਂਦਰ ਵੱਲੋਂ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ: ਹਰਚੰਦ ਸਿੰਘ ਬਰਸਟ

Harchand Singh Barsat

ਚੰਡੀਗੜ੍ਹ, 03 ਅਗਸਤ 2024: ਪੰਜਾਬ ‘ਚ ‘ਆਪ’ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ (Harchand Singh Barsat) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਫਰਾਂਸ ਜਾਣ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੀਐੱਮ ਭਗਵੰਤ ਸਿੰਘ ਮਾਨ ਨੂੰ ਪੈਰਿਸ ਓਲੰਪਿਕ ‘ਚ ਨਾ ਜਾਣ ਦੇ ਕੇ ਜਿੱਥੇ ਪੰਜਾਬ ਦੇ 3 ਕਰੋੜ ਲੋਕਾਂ ਨੂੰ ਝਟਕਾ ਦਿੱਤਾ ਹੈ, ਉੱਥੇ ਹੀ ਉਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਹੈ ਕਿਉਂਕਿ ਭਾਰਤੀ ਹਾਕੀ ਟੀਮ ‘ਚ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ। ਇਹ ਸੰਵਿਧਾਨਕ ਤੌਰ ‘ਤੇ ਚੁਣੇ ਗਏ ਵਿਅਕਤੀ ਦੇ ਮੌਲਿਕ ਅਧਿਕਾਰਾਂ ਨੂੰ ਸੀਮਤ ਕਰਨ ਦੇ ਬਰਾਬਰ ਹੈ। ਜਿੱਥੇ ਆਮ ਆਦਮੀ ਪਾਰਟੀ ਦੇ ਕੰਮਕਾਜ ਨੂੰ ਦੇਖਦਿਆਂ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ‘ਆਪ’ ਨੂੰ ਸੱਤਾ ਦੀ ਕਮਾਨ ਸੌਂਪੀ ਹੈ।

ਹਰਚੰਦ ਸਿੰਘ ਬਰਸਟ (Harchand Singh Barsat) ਨੇ ਕਿਹਾ ਕਿ ‘ਆਪ’ ਆਗੂਆਂ ਨੂੰ ਅੰਤਰਰਾਸ਼ਟਰੀ ਜਾਣ ਤੋਂ ਰੋਕਣਾ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਨੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਸੀ, ਜੋ ਉਥੋਂ ਦੀ ਸਿੱਖਿਆ ਪ੍ਰਣਾਲੀ ਦਾ ਅਧਿਐਨ ਕਰਨਾ ਚਾਹੁੰਦੇ ਸਨ।

Exit mobile version