Site icon TheUnmute.com

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਭਾਜਪਾ ਵੱਲੋਂ ਕੀਤੀ ਸ਼ਿਕਾਇਤ ਉਪਰੰਤ DGP ਤੋਂ ਰਿਪੋਰਟ ਮੰਗੀ

Punjab BJP

ਚੰਡੀਗੜ੍ਹ, 6 ਮਈ 2024: ਪੰਜਾਬ ਭਾਜਪਾ (Punjab BJP) ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ।

ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ।

ਬੀ.ਜੇ.ਪੀ. (Punjab BJP) ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ।

Exit mobile version